DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਨੂੰ ਆਨੰਦਪੁਰ ਸਾਹਿਬ ਤੋਂ ਸਿੱਖ ਚਿਹਰੇ ਦੀ ਭਾਲ

ਸਾਬਕਾ ਡੀ ਆਈ ਜੀ ਦਲਜੀਤ ਰਾਣਾ ਵੱਲੋਂ ਚੋਣ ਸਰਗਰਮੀਆਂ ਤੇਜ਼

  • fb
  • twitter
  • whatsapp
  • whatsapp
Advertisement

ਭਾਜਪਾ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਲਈ ਸਿੱਖ ਚਿਹਰੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸੀਟ ’ਤੇ ਆਪਣਾ ਸਰਵੇ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸਾਬਕਾ ਡੀ ਆਈ ਜੀ ਦਲਜੀਤ ਸਿੰਘ ਰਾਣਾ ਨਰਾਤਰਿਆਂ ਦੌਰਾਨ ਭਾਜਪਾ ਦੇ ਵੱਡੇ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ ਸਬੰਧੀ ਅਜੇ ਤੱਕ ਰਾਣਾ ਜਾਂ ਭਾਜਪਾ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਸਾਬਕਾ ਡੀ ਆਈ ਜੀ ਦਲਜੀਤ ਸਿੰਘ ਰਾਣਾ ਨੇ ਹੁਣ ਸ੍ਰੀ ਆਨੰਦਪੁਰ ਸਾਹਿਬ ਦੇ ਦਸ਼ਮੇਸ਼ ਨਗਰ ਪੁੱਡਾ ਕਲੋਨੀ ਵਿੱਚ ਪੱਕੇ ਤੌਰ ’ਤੇ ਸ਼ਿਫਟ ਕਰ ਲਿਆ ਹੈ। ਇੱਥੇ ਰਹਿੰਦਿਆਂ ਉਨ੍ਹਾਂ ਵੱਲੋਂ ਇਲਾਕੇ ਦੀਆਂ ਸਮਾਜਿਕ ਅਤੇ ਸਿਆਸੀ ਗਤੀਵਿਧੀਆਂ ਵਿੱਚ ਸਰਗਰਮੀ ਵਧਾਈ ਗਈ ਹੈ। ਉਹ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਵੱਖ-ਵੱਖ ਸਮਾਜਿਕ ਸਮਾਗਮਾਂ ਤੇ ਜਨਤਕ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਉਂਝ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਰਾਜੇਸ਼ ਚੌਧਰੀ ਨੇ ਇਸ ਸੀਟ ਤੋਂ ਚੋਣ ਲੜਨ ਦੀ ਦਾਅਵੇਦਾਰੀ ਠੋਕੀ ਹੈ। ਸਾਬਕਾ ਡੀ ਆਈ ਜੀ ਦਲਜੀਤ ਸਿੰਘ ਰਾਣਾ ਨੇ ਵੀ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ੍ਰੀ ਰਾਣਾ ਦਾ ਨਾਂ ਵੀ ਸਿੱਖ ਚਿਹਰੇ ਵਜੋਂ ਸਰਗਰਮ ਦਾਅਵੇਦਾਰ ਦੇ ਰੂਪ ਵਿੱਚ ਚਰਚਾ ਵਿੱਚ ਆਇਆ ਹੈ। ਉਹ ਪਿਛਲੇ ਸਾਲ ਤੋਂ ਇਸ ਹਲਕੇ ਦੇ ਲੋਕਾਂ ਨਾਲ ਵਿਚਰਦੇ ਆ ਰਹੇ ਹਨ। ਕੀਰਤਪੁਰ ਸਾਹਿਬ ਦੇ ਬਲਵੀਰ ਸਿੰਘ ਭੀਰੀ ਨੇ ਕਿਹਾ ਕਿ ਜੇਕਰ ਭਾਜਪਾ ਦਲਜੀਤ ਸਿੰਘ ਰਾਣਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੰਦੀ ਹੈ ਤਾਂ ਉਹ ਪਾਰਟੀਬਾਜ਼ੀ ਤੋਂ ਉੱਠ ਕੇ ਦਲਜੀਤ ਰਾਣਾ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਕਈ ਪਾਰਟੀਆਂ ਦੇ ਨੇਤਾ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਦਲਜੀਤ ਰਾਣਾ ਦੇ ਹੱਕ ਵਿੱਚ ਨਿੱਤਰਨਗੇ, ਦੂਜੇ ਪਾਸੇ ਦਲਜੀਤ ਸਿੰਘ ਰਾਣਾ ਵੱਲੋਂ ਭਾਜਪਾ ਨਾਲ ਹੋਈ ਗੱਲਬਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਥਾਨਕ ਟਿਕਟ ਦਾਵੇਦਾਰਾਂ ਵਿੱਚ ਇਹ ਸਹਿਮਤੀ ਬਣੀ ਹੈ ਕਿ ਪਾਰਟੀ ਹਾਈ ਕਮਾਂਡ ਜੇਕਰ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਸ ਸੀਟ ਤੋਂ ਭਾਜਪਾ ਦੀ ਜਿੱਤ ਪ੍ਰਾਪਤ ਕਰਕੇ ਉਨ੍ਹਾਂ ਦੀ ਝੋਲੀ ਵਿੱਚ ਪਾਉਣਗੇ। ਭਾਜਪਾ ਆਗੂ ਦਾ ਕਹਿਣਾ ਹੈ ਕਿ ਜੇਕਰ ਲੋਕਲ ਵਿਅਕਤੀ ਨੂੰ ਪਾਰਟੀ ਟਿਕਟ ਦਿੰਦੀ ਹੈ ਤਾਂ ਵਰਕਰ ਆਪਣੇ ਉਮੀਦਵਾਰ ਨੂੰ ਸਫਲ ਬਣਾਉਣਗੇ।

Advertisement
Advertisement
×