ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲੀ
ਸਾਹ ਲੈਣ ’ਚ ਤਕਲੀਫ਼ ਤੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਹਿਲਾਂ ਪੰਚਕੂਲਾ ਤੇ ਮਗਰੋਂ ਮੁਹਾਲੀ ਕੀਤਾ ਸੀ ਤਬਦੀਲ
Advertisement
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤਾ ਹੈ। ਵਿਨੀਤ ਜੋਸ਼ੀ ਨੇ ਦੱਸਿਆ ਕਿ ਸਿਹਤ ਚ ਖਰਾਬੀ ਮਹਿਸੂਸ ਹੋਣ ਕਾਰਨ ਭਾਜਪਾ ਪੰਜਾਬ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੂੰ ਅੱਜ ਸਵੇਰੇ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਮੈਡੀਕਲ ਜਾਂਚ ਅਤੇ ਲੋੜੀਂਦੇ ਟੈਸਟਾਂ ਤੋਂ ਬਾਅਦ ਸਾਰੀਆਂ ਰਿਪੋਰਟਾਂ ਠੀਕ ਪਾਈਆਂ ਗਈਆਂ ਹਨ। ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਘਰ ਵਾਪਸ ਆ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ
ਇਸ ਤੋਂ ਪਹਿਲਾਂ ਨਜ਼ਦੀਕੀ ਸਹਿਯੋਗੀਆਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਜਾਖੜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਪਾਰਟੀ ਆਗੂਆਂ ਦੇ ਨਾਲ ਨਹੀਂ ਜਾ ਸਕੇ ਸੀ।
Advertisement
Advertisement
Advertisement
×

