DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAD BJP Alliance: ਸਿਆਸੀ ਗਠਜੋੜ ਬਾਰੇ ਫ਼ੈਸਲੇ ਦੀ ਕਮਾਨ ਹੁਣ ਪ੍ਰਧਾਨ ਮੰਤਰੀ ਦੇ ਹੱਥ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਤੇਜ਼; ਸਤੰਬਰ ਮਹੀਨੇ ਹੋ ਸਕਦਾ ਹੈ ਵੱਡਾ ਐਲਾਨ

  • fb
  • twitter
  • whatsapp
  • whatsapp
featured-img featured-img
ਸਿਆਸੀ ਗਠਜੋੜ ਬਾਰੇ ਫ਼ੈਸਲੇ ਦੀ ਕਮਾਨ ਹੁਣ ਪ੍ਰਧਾਨ ਮੰਤਰੀ ਦੇ ਹੱਥ, ਫਾਈਲ ਫੋਟੋ।
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਗਠਜੋੜ ਬਾਰੇ ਫ਼ੈਸਲੇ ਦੀ ਕਮਾਨ ਆਪਣੇ ਹੱਥ ਲੈ ਲਈ ਹੈ। ਭਾਜਪਾ ਦੇ ਸੰਗਠਨ ਆਗੂਆਂ ਵੱਲੋਂ ਪੰਜਾਬ ਵਿੱਚ 117 ਸੀਟਾਂ ਲਈ ਤਿਆਰੀ ਕੀਤੀ ਜਾ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖ਼ੁਦ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਫ਼ੈਸਲੇ ਕਰਨ ਦੀ ਅਗਵਾਈ ਕਰ ਰਹੇ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਨੇ ਪੰਜਾਬ ਦੌਰੇ ਦੌਰਾਨ 117 ਸੀਟਾਂ ’ਤੇ ਚੋਣ ਲੜਨ ਦੀ ਗੱਲ ਕਹੀ ਹੈ ਪਰ ਅੰਦਰੋ-ਅੰਦਰੀ ਗਠਜੋੜ ਬਾਰੇ ਗੱਲ ਅੱਗੇ ਵਧ ਰਹੀ ਹੈ। ਸਿਰਫ਼ ਸੀਟਾਂ ਦੀ ਵੰਡ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਪਾਰਟੀ ਦੇ ਸੰਸਦ ਮੈਂਬਰ ਤਰੁਣ ਚੁੱਘ ਵੀ ਇਸ ਸਿਆਸੀ ਮਾਮਲੇ ਨਾਲ ਨੇੜਿਓਂ ਜੁੜੇ ਹੋਏ ਹਨ।

ਅਹਿਮ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਠਜੋੜ ਬਾਰੇ ਹਰ ਹਦਾਇਤ ਸਿੱਧੀ ਕਰ ਰਹੇ ਹਨ, ਜਿਸ ਤੋਂ ਸਿਰਫ਼ ਪਾਰਟੀ ਦੇ ਕੁੱਝ ਅਹਿਮ ਆਗੂ ਹੀ ਜਾਣੂ ਹਨ। ਭਾਜਪਾ ਤਰਫ਼ੋਂ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਫ਼ਿਲਹਾਲ ਖੁੱਲ੍ਹ ਕੇ ਕੁੱਝ ਵੀ ਨਹੀਂ ਦੱਸਿਆ ਜਾ ਰਿਹਾ।

Advertisement

ਚੇਤੇ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਦੇ ਬਾਦਲ ਪਰਿਵਾਰ ਨਾਲ ਚੰਗੇ ਸਬੰਧ ਰਹੇ ਹਨ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਧਾਨ ਮੰਤਰੀ ਜਨਤਕ ਤੌਰ ’ਤੇ ਪੈਰੀਂ ਹੱਥ ਵੀ ਲਾਉਂਦੇ ਰਹੇ ਹਨ, ਜਦੋਂ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਦਲ ਪਰਿਵਾਰ ਨਾਲ ਬਹੁਤੀ ਸੁਰ ਨਹੀਂ ਮਿਲਦੀ।

Advertisement

ਭਾਵੇਂ ਇਸ ਸਿਆਸੀ ਪਹਿਲਕਦਮੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਏਨਾ ਜ਼ਰੂਰ ਪਤਾ ਲੱਗਿਆ ਹੈ ਕਿ ਪੰਜਾਬ ਵਿੱਚ ਸਿਆਸੀ ਗਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਦੇ ਹੱਥ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੰਬੇ ਅਰਸੇ ਬਾਅਦ ਪਹਿਲੀ ਮੁਲਾਕਾਤ ਵੀ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਾਲ ਹੀ ਹੋਈ ਸੀ। ਉਸ ਮਗਰੋਂ ਹੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚਰਚਾ ਛਿੜੀ ਸੀ।

ਪਤਾ ਲੱਗਿਆ ਹੈ ਕਿ ਸਤੰਬਰ ਮਹੀਨੇ ਵਿੱਚ ਗਠਜੋੜ ਨੂੰ ਲੈ ਕੇ ਕੋਈ ਐਲਾਨ ਹੋਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਭਾਜਪਾ ਨਾਲ ਗਠਜੋੜ ਹੋਣ ਦਾ ਇਸ਼ਾਰਾ ਕਰ ਚੁੱਕੇ ਹਨ।

Advertisement
×