ਦੁੱਖ ਦੀ ਘੜੀ ਵਿੱਚ ਲੋਕਾਂ ਡਟ ਕੇ ਖੜ੍ਹੀ ਭਾਜਪਾ: ਸੈਣੀ
ਭਾਜਪਾ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਮਚੀ ਤਬਾਹੀ ਲਈ ਭਾਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਲੋਕਾਂ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੁਦਰਤੀ ਕਹਿਰ ਦਾ ਪ੍ਰਕੋਪ ਝੱਲ ਰਹੇ...
Advertisement
ਭਾਜਪਾ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਮਚੀ ਤਬਾਹੀ ਲਈ ਭਾਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਲੋਕਾਂ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੁਦਰਤੀ ਕਹਿਰ ਦਾ ਪ੍ਰਕੋਪ ਝੱਲ ਰਹੇ ਲੋਕਾਂ ਲਈ ਆਪਣੀ ਕਿਰਤ ਕਮਾਈ ਵਿੱਚੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਲੋੜੀਂਦੀ ਰਾਹਤ ਸਮੱਗਰੀ ਦਾ ਇਕ ਟਰੱਕ ਰਵਾਨਾ ਕੀਤਾ। ਇਸ ਟਰੱਕ ਵਿੱਚ ਦਵਾਈਆਂ, ਪੀਣ ਵਾਲੇ ਪਾਣੀ ਦੀ ਬੋਤਲਾਂ, ਮੱਛਰਦਾਨੀਆਂ, ਪਸ਼ੂਆਂ ਲਈ ਚਾਰਾ, ਬੈਟਰੀਆਂ, ਫੀਡ ਅਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਹੈ।
ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੀ ਭਾਰੀ ਮੀਂਹ ਕਾਰਨ ਪੰਜਾਬ ਦੇ ਸੱਤ ਜ਼ਿਲ੍ਹੇ ਵਧ ਪ੍ਰਭਾਵਿਤ ਹੋਏ ਹਨ।ਇਸੇ ਤਹਿਤ ਉਨ੍ਹਾਂ ਵੱਲੋਂ ਮਦਦ ਦਾ ਟਰੱਕ ਡੇਰਾ ਬਾਬਾ ਨਾਨਕ ਵਿਖੇ ਭੇਜਿਆ ਗਿਆ ਹੈ ਅਤੇ ਹੋਰ ਵੀ ਟਰੱਕ ਭੇਜੇ ਜਾਣਗੇ।
Advertisement
Advertisement