ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਨੇ ਦੇਸ਼ ਦੀ ਆਰਥਿਕਤਾ ਮਜ਼ਬੂਤ ਕੀਤੀ: ਚੰਨੀ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 16 ਜੂਨ ਕੇਂਦਰ ਦੀ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਮੁਹਾਲੀ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਤੇ ਸਾਬਕਾ ਆਈਏਐੱਸ ਐੱਸਐੱਸ...
ਕੇਂਦਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਭਾਜਪਾ ਆਗੂ ਐੱਸਐੱਸ ਚੰਨੀ ਤੇ ਹੋਰ।
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 16 ਜੂਨ

Advertisement

ਕੇਂਦਰ ਦੀ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਮੁਹਾਲੀ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਤੇ ਸਾਬਕਾ ਆਈਏਐੱਸ ਐੱਸਐੱਸ ਚੰਨੀ ਨੇ ਕੇਂਦਰ ਦੇ 11 ਸਾਲ ਪੂਰੇ ਹੋਣ ’ਤੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਦੇ ਸੂਬਾ ਖ਼ਜ਼ਾਨਚੀ ਤੇ ਵਿਸ਼ੇਸ਼ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਔਜਲਾ, ਭਾਜਪਾ ਦੇ ਉਪ-ਪ੍ਰਧਾਨ ਹਰਦੀਪ ਬੈਦਵਾਨ ਵੀ ਮੌਜੂਦ ਸਨ।

ਐਸਐਸ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਅਤੇ ਆਰਥਿਕਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਅਪਰੇਸ਼ਨ ਸਿੰਧੂਰ ਬਾਰੇ ਗੱਲ ਕਰਦਿਆਂ ਐੱਸਐੱਸ ਚੰਨੀ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਪਾਕਿਸਤਾਨ ਦੇ ਅਤਿਵਾਦੀ ਟਿਕਾਣਿਆਂ ਅਤੇ ਹਵਾਈ ਅੱਡਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

Advertisement