DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਗਨਰੇਗਾ ’ਚ ਤਬਦੀਲੀ ਕਰ ਕੇ ਭਾਜਪਾ ਨੇ ਗਰੀਬਾਂ ਦਾ ਰੁਜ਼ਗਾਰ ਖੋਹਿਆ: ਢਿਲੋਂ

ਕਾਂਗਰਸ ਦੇ ਹਲਕਾ ਇੰਚਾਰਜ ਨੇ ਮਗਨਰੇਗਾ ਬਚਾਓ ਰੈਲੀ ਕੀਤੀ

  • fb
  • twitter
  • whatsapp
  • whatsapp
featured-img featured-img
ਬਨੂੜ ਵਿੱਚ ਆਪਣੇ ਸਮਰਥਕਾਂ ਨਾਲ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿਲੋਂ।
Advertisement

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮਗਨਰੇਗਾ ਕਾਨੂੰਨ ਵਿੱਚ ਤਬਦੀਲੀ ਕਰਕੇ ਗਰੀਬਾਂ ਤੋਂ ਰੁਜ਼ਗਾਰ ਖੋਹ ਲਿਆ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਡੇਰਾਬੱਸੀ ਤੋਂ ਹਲਕਾ ਇੰਚਾਰਜ ਐਡਵੋਕੇਟ ਦੀਪਇੰਦਰ ਸਿੰਘ ਢਿਲੋਂ ਨੇ ਪਾਰਟੀ ਵੱਲੋਂ ਰਾਜਪੁਰਾ ਵਿੱਚ ਕੀਤੀ ਗਈ ਮਗਨਰੇਗਾ ਬਚਾਉ ਰੈਲੀ ਵਿੱਚ ਸ਼ਿਰਕਤ ਕਰਨ ਲਈ ਆਪਣੇ ਸਮਰਥਕਾਂ ਸਣੇ ਬਨੂੜ ਤੋਂ ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਵੀ ਬੀ- ਜੀ ਰਾਮ ਜੀ ਤਹਿਤ ਰਾਜਾਂ ਉੱਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ ਤੇ ਪਹਿਲਾਂ ਹੀ ਆਰਥਿਕ ਸੰਕਟ ਵਿਚੋਂ ਲੰਘ ਰਹੇ ਪੰਜਾਬ ਤੇ ਹੋਰਨਾਂ ਰਾਜਾਂ ਵਿੱਚ ਮਗਨਰੇਗਾ ਸਕੀਮ ਦਾ ਭੋਗ ਹੀ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਵਿਚ ਧਰਮ ਦੇ ਨਾ ’ਤੇ ਵੰਡੀਆਂ ਪਾਉਣਾ ਚਾਹੁੰਦੀ ਹੈ ਅਤੇ ਹਰ ਕਾਨੂੰਨ ਤੇ ਪ੍ਰੋਗਰਾਮ ਨੂੰ ਧਰਮ ਨਾਲ ਜੋੜ ਕੇ ਵੇਖਦੀ ਹੈ। ਸ੍ਰੀ ਢਿਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮਗਰਨੇਗਾ ਨੂੰ ਖਤਮ ਕਰਨ ਦੇ ਵਿਰੋਧ ਵਿੱਚ ਦੇਸ਼ ਵਿਆਪੀ ਸੰਘਰਸ਼ ਵਿੱਢ ਦਿੱਤਾ ਗਿਆ ਹੈ ਤੇ ਪੰਜਾਬ ਵਿਚ ਰੋਜ਼ਾਨਾ ਰੈਲੀਆਂ ਮੁਜ਼ਾਹਰੇ ਕਰਕੇ ਗਰੀਬਾਂ ਦੀ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਤੇ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ ਹੈ। ਇਸ ਮੌਕੇ ਉਦੈਵੀਰ ਸਿੰਘ, ਬੁੱਧ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Advertisement
Advertisement
×