ਭਾਜਪਾ ਨੇ ਆਰ ਟੀ ਆਈ ਐਕਟ ਕਮਜ਼ੋਰ ਕੀਤਾ: ਲੱਕੀ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੂਚਨਾ ਦਾ ਅਧਿਕਾਰ (ਆਰਟੀਆਈ) ਕਾਨੂੰਨ ਦੇ 20 ਸਾਲ ਪੂਰੇ ਹੋਣ ’ਤੇ ਕਿਹਾ ਕਿ ਇਬ ਕਾਨੂੰਨ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕ੍ਰਾਂਤੀਕਾਰੀ ਤੇ ਜਨਤਕ ਤੌਰ ’ਤੇ ਸ਼ਕਤੀਸ਼ਾਲੀ ਕਾਨੂੰਨ ਹੈ। ਇਹ ਕਾਨੂੰਨ ਕਾਂਗਰਸ...
Advertisement
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੂਚਨਾ ਦਾ ਅਧਿਕਾਰ (ਆਰਟੀਆਈ) ਕਾਨੂੰਨ ਦੇ 20 ਸਾਲ ਪੂਰੇ ਹੋਣ ’ਤੇ ਕਿਹਾ ਕਿ ਇਬ ਕਾਨੂੰਨ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕ੍ਰਾਂਤੀਕਾਰੀ ਤੇ ਜਨਤਕ ਤੌਰ ’ਤੇ ਸ਼ਕਤੀਸ਼ਾਲੀ ਕਾਨੂੰਨ ਹੈ। ਇਹ ਕਾਨੂੰਨ ਕਾਂਗਰਸ ਪਾਰਟੀ ਤੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਰਕਾਰ ਦੀ ਦੇਨ ਹੈ, ਜਿਸ ਨੇ ਹਰ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਜਾਣਕਾਰੀ ਲੈਣ ਦਾ ਅਧਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਆਰ.ਟੀ.ਆਈ. ਐਕਟ ਨੂੰ ਵੀ ਕਮਜ਼ੋਰ ਕਰ ਦਿੱਤਾ ਹੈ। ਜਿਨ੍ਹਾਂ ਨੇ ਇਸ ਵਿੱਚ ਕਈ ਤਰ੍ਹਾਂ ਦੀਆਂ ਸੋਧਾਂ ਕੀਤੀਆਂ ਗਈਆਂ ਹਨ, ਜੋ ਕਿ ਸੂਚਨਾ ਕਮਿਸ਼ਨਾਂ ਦੀ ਆਜ਼ਾਦੀ ਖਤਮ ਕਰ ਰਹੀਆਂ ਹਨ।
Advertisement
Advertisement
×