ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ: ਸਿੱਧੂ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 4 ਜੁਲਾਈ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਹਾਈ ਕਮਾਂਡ ਵੱਲੋਂ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ...
Advertisement

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 4 ਜੁਲਾਈ

Advertisement

ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਹਾਈ ਕਮਾਂਡ ਵੱਲੋਂ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਜਿੱਥੇ ਸੂਬੇ ਵਿੱਚ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ ਅਤੇ ਸਮਾਜ ਦੇ ਹਰ ਵਰਗ ਦਾ ਖੁੱਲ੍ਹ ਕੇ ਸਮਰਥਨ ਮਿਲੇਗਾ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸਿੱਧੂ ਨੇ ਭਾਜਪਾ ਹਾਈ ਕਮਾਂਡ ਦਾ ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਜਾਖੜ ਪੜ੍ਹੇ-ਲਿਖੇ, ਸੂਝਵਾਨ, ਦੂਰ-ਅੰਦੇਸ਼ ਅਤੇ ਲੋਕਾਂ ਨਾਲ ਜੁੜੇ ਹੋਏ ਅਜਿਹੇ ਆਗੂ ਹਨ, ਜਿਨ੍ਹਾਂ ਦਾ ਸਮਾਜ ਦੇ ਹਰ ਵਰਗ ਵਿੱਚ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਇਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਜਿੱਥੇ ਸ੍ਰੀ ਜਾਖੜ ਨੂੰ ਕਿਸਾਨੀ ਮਸਲਿਆਂ ਦੀ ਪੂਰੀ ਸਮਝ ਹੈ, ਉੱਥੇ ਉਨ੍ਹਾਂ ਨੂੰ ਵਪਾਰ ਅਤੇ ਸਨਅਤ ਦੀ ਵੀ ਡੂੰਘੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਦੀ ਅਰਥ ਸ਼ਾਸਤਰ ਅਤੇ ਆਰਥਿਕ ਮਸਲਿਆਂ ਉੱਤੇ ਵੀ ਪੂਰੀ ਪਕੜ ਹੈ।

ਭਾਜਪਾ ਆਗੂ ਨੇ ਕਿਹਾ ਕਿ ਸ੍ਰੀ ਜਾਖੜ ਦਾ ਹਿੰਦੂ ਸਮਾਜ ਦੇ ਨਾਲ-ਨਾਲ ਸਿੱਖ, ਮੁਸਲਿਮ ਅਤੇ ਈਸਾਈ ਭਾਈਚਾਰੇ ਵਿੱਚ ਵੀ ਬਰਾਬਰ ਦਾ ਸਤਿਕਾਰ ਹੈ ਕਿਉਂਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਵਿਅਕਤੀ ਹਨ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਸ੍ਰੀ ਜਾਖੜ ਦੀ ਅਗਵਾਈ ਹੇਠ ਪੰਜਾਬ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

Advertisement
Tags :
ਅਗਵਾਈਸਿੱਧੂਸੁਨੀਲਹੋਵੇਗੀਜਾਖੜਪੰਜਾਬਭਾਜਪਾਮਜ਼ਬੂਤਵਿੱਚ