DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਪ੍ਰਦਰਸ਼ਨ

ਕਾਂਗਰਸ ਭਵਨ ਦਾ ਘਿਰਾਓ ਕਰਨ ਜਾਂਦੇ ਭਾਜਪਾਈਆਂ ਨੂੰ ਪੁਲੀਸ ਨੇ ਰੋਕਿਆ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਦੇ ਸੈਕਟਰ 35 ਵਿੱਚ ਕਾਂਗਰਸ ਭਵਨ ਵੱਲ ਵਧਦੀਆਂ ਭਾਜਪਾ ਕਾਰਕੁਨਾਂ ਨੂੰ ਰੋਕਦੀ ਹੋਈ ਪੁਲੀਸ। -ਫੋਟੋ: ਰਵੀ ਕੁਮਾਰ
Advertisement

ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ।

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸੋਨਮ ਵਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਭਾਜਪਾ ਆਗੂਆਂ ਨੇ ਸੈਕਟਰ 33 ਸਥਿਤ ਭਾਜਪਾ ਦਫ਼ਤਰ ਤੋਂ ਸੈਕਟਰ 35 ਸਥਿਤ ਕਾਂਗਰਸ ਭਵਨ ਦਾ ਘਿਰਾਓ ਕਰਨ ਲਈ ਕੂਚ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

ਸੋਨਮ ਵਰਮਾ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ’ਤੇ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਦੁਰਵਿਵਹਾਰਕ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਕੂਹਣੀਆਂ ਮਾਰੀਆਂ ਹਨ।

Advertisement

ਭਾਜਪਾ ਮਹਿਲਾ ਮੋਰਚੇ ਨੇ ਸਵਾਲ ਉਠਾਇਆ ਕਿ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਵੀ ਸਨਮਾਨਜਨਕ ਵਿਹਾਰ ਕਰਨਾ ਚਾਹੀਦਾ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਮਰਿਆਦਾ ਕਿਸੇ ਵੀ ਸਿਆਸੀ ਵਿਚਾਰਧਾਰਾ ਤੋਂ ਉੱਪਰ ਹੈ, ਜਿਸ ਬਾਰੇ ਸਾਰਿਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ।

ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਕਰਨ ਦਾ ਅਧਿਕਾਰ ਸਾਰਿਆਂ ਨੂੰ ਹੈ ਪਰ ਵਿਰੋਧ ਦੌਰਾਨ ਮਰਿਆਦਾ ਅਤੇ ਕਾਨੂੰਨ ਦਾ ਸਤਿਕਾਰ ਕਰਨਾ ਵੀ ਲਾਜ਼ਮੀ ਹੈ। ਮਹਿਲਾ ਪੁਲੀਸ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨਾਲ ਸਨਮਾਨਜਨਕ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮਹਿਲਾਵਾਂ ਦੀ ਮਰਿਆਦਾ ਨਾਲ ਜੁੜੇ ਮਾਮਲਿਆਂ ਵਿੱਚ ਰਾਜਨੀਤਿਕ ਆਗੂਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਰਾਮਵੀਰ ਭੱਟੀ, ਮੀਤ ਪ੍ਰਧਾਨ ਭਾਰਤ ਕੁਮਾਰ, ਇੰਦਰਾ ਸਿੰਘ, ਰਾਜ ਕਿਸ਼ੋਰ ਅਤੇ ਪ੍ਰਦੇਸ਼ ਮੀਡੀਆ ਇੰਚਾਰਜ ਰਵੀ ਰਾਵਤ ਸਣੇ ਵੱਡੀ ਗਿਣਤੀ ਭਾਜਪਾ ਮੌਜੂਦ ਰਹੇ।

Advertisement
×