BKU: ਕਿਸਾਨ ਜਥੇਬੰਦੀਆਂ ਅਤੇ ਗੰਨਾ ਕਾਸ਼ਤਕਾਰਾਂ ਵੱਲੋਂ ਧਰਨਾ
ਬੀ ਕੇ ਯੂ (ਕਾਦੀਆਂ) ਅਤੇ ਗੰਨਾ ਕਾਸ਼ਤਕਾਰਾਂ ਵੱਲੋਂ ਮੁਹਾਲੀ ਦੇ ਫੇਜ਼ 2 ਸਥਿਤ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਵਿੱਚ ਰੂਪਨਗਰ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਤੋਂ ਕਿਸਾਨ ਪਹੁੰਚੇ। ਧਰਨੇ ਨੂੰ ਮਨਪ੍ਰੀਤ ਸਿੰਘ, ਰੇਸ਼ਮ ਸਿੰਘ, ਇਕਬਾਲ ਸਿੰਘ,...
ਬੀ ਕੇ ਯੂ (ਕਾਦੀਆਂ) ਅਤੇ ਗੰਨਾ ਕਾਸ਼ਤਕਾਰਾਂ ਵੱਲੋਂ ਮੁਹਾਲੀ ਦੇ ਫੇਜ਼ 2 ਸਥਿਤ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਵਿੱਚ ਰੂਪਨਗਰ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਤੋਂ ਕਿਸਾਨ ਪਹੁੰਚੇ। ਧਰਨੇ ਨੂੰ ਮਨਪ੍ਰੀਤ ਸਿੰਘ, ਰੇਸ਼ਮ ਸਿੰਘ, ਇਕਬਾਲ ਸਿੰਘ, ਮੇਹਰ ਸਿੰਘ, ਹਰਿੰਦਰ ਸਿੰਘ, ਅਮਰਜੀਤ ਸਿੰਘ, ਸੱਜਣ ਸਿੰਘ, ਸੁਖਦੀਪ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਤਲਵਿੰਦਰ ਸਿੰਘ, ਰਵਨੀਤ ਸਿੰਘ, ਸਰਬਜੀਤ ਸਿੰਘ, ਸਤਬੀਰ ਸਿੰਘ, ਹਰਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ।
ਆਗੂਆਂ ਨੇ 2025-26 ਸੀਜ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਦੀ ਪੈਨਲਟੀ ਦੇ ਰੂਪ ਵਿੱਚ ਕੱਟੀ ਰਕਮ ਮੁਆਫ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਕੁਦਰਤੀ ਕਹਿਰ ਅਤੇ ਬੇਮੌਸਮੀ ਬਰਸਾਤ ਕਾਰਨ ਗੰਨੇ ਦੀ ਫ਼ਸਲ ਦੇ ਨੁਕਸਾਨ ਕਾਰਨ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲ ਮੋਰਿੰਡਾ ਅਤੇ ਖੰਡ ਮਿੱਲ ਬੁੱਢੇਵਾਲ ਵੱਲੋਂ ਕੀਤਾ ਗਿਆ ਬਾਂਡ 85 ਫ਼ੀਸਦੀ ਪੂਰਾ ਨਹੀਂ ਹੋ ਸਕਿਆ ਸੀ। ਕਿਸਾਨਾਂ ਦੀ ਪਨੈਲਟੀ ਕੱਟ ਲਈ ਗਈ। ਖੰਡ ਮਿੱਲ ਮੋਰਿੰਡਾ ਵੱਲੋਂ ਲਗਪਗ 98 ਲੱਖ ਅਤੇ ਖੰਡ ਮਿੱਲ ਬੁੱਢੇਵਾਲ ਵੱਲੋਂ 58 ਲੱਖ ਰੁਪਏ ਕੱਟ ਲਿਆ ਗਿਆ।
ਆਗੂਆਂ ਨੇ ਪੂਰੀ ਰਕਮ 20 ਦਿਨਾਂ ਦੇ ਅੰਦਰ ਮੁਆਫ਼ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਮੌਕੇ ਕਿਸਾਨ ਆਗੂਆਂ ਨੇ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਦੀ 11 ਅਗਸਤ ਨੂੰ ਐੱਮ ਡੀ ਸ਼ੂਗਰਫੈੱਡ, ਕੇਨ ਕਮਿਸ਼ਨਰ ਅਤੇ ਮਿੱਲਾਂ ਦੇ ਜੀ ਐੱਮਾਂ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤਹਿ ਕਰਵਾਈ ਗਈ।

