ਅਪਰੇਸ਼ਨ ਸੀਲ-3 ਤਹਿਤ ਰੂਪਨਗਰ ਪੁਲੀਸ ਵਲੋਂ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਦੀ ਨਾਕਾਬੰਦੀ
ਜਗਮੋਹਨ ਸਿੰਘ ਰੂਪਨਗਰ, 19 ਅਗਸਤ ਪੰਜਾਬ ਪੁਲੀਸ ਨੇ ਸੂਬੇ ਭਰ ਵਿਚ ਅੰਤਰ-ਰਾਜੀ ਨਾਕੇ ਲਗਾਏ ਹਨ। ਇਸੇ ਤਹਿਤ ਐੱਸਐੱਸਪੀ ਰੂਪਨਗਰ ਵਿਵੇਕ ਐੱਸ. ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲੀਸ ਵੱਲੋਂ ਅਪਰੇਸ਼ਨ ਸੀਲ 3 ਤਹਿਤ ਵਲੋਂ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ...
ਜਗਮੋਹਨ ਸਿੰਘ
ਰੂਪਨਗਰ, 19 ਅਗਸਤ
ਪੰਜਾਬ ਪੁਲੀਸ ਨੇ ਸੂਬੇ ਭਰ ਵਿਚ ਅੰਤਰ-ਰਾਜੀ ਨਾਕੇ ਲਗਾਏ ਹਨ। ਇਸੇ ਤਹਿਤ ਐੱਸਐੱਸਪੀ ਰੂਪਨਗਰ ਵਿਵੇਕ ਐੱਸ. ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲੀਸ ਵੱਲੋਂ ਅਪਰੇਸ਼ਨ ਸੀਲ 3 ਤਹਿਤ ਵਲੋਂ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸ੍ਰੀ ਸੋਨੀ ਨੇਮੀ ਦੱਸਿਆ ਕਿ ਅਪਰੇਸ਼ਨ ਸੀਲ 3 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਅੰਤਰ ਰਾਜੀ ਨਾਕੇ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਸੂਬੇ ਅੰਦਰ ਕੋਈ ਗਲਤ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉਤੇ ਸਪੈਸ਼ਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕੁਝ ਮੇਜਰ ਪੁਆਇੰਟ ਉਤੇ ਡੋਗ ਸਕਾਡ ਵੀ ਲਾਈ ਗਈ ਹੈ। ਉਨ੍ਹਾਂ ਦੱਸਿਆ ਹੈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ 'ਤੇ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ। ਇਸ ਮੌਕੇ ਐੱਸਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਤ੍ਰਿਲੋਚਨ ਸਿੰਘ ਅਤੇ ਪੁਲਹਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।