ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵੱਲੋਂ ਸਵਰਗਵਾਸੀ ਸੁਰਜੀਤ ਕੁਮਾਰ ਦੀ ਯਾਦ ਵਿੱਚ ਅੱਜ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸੁਦੇਸ਼ ਰਾਣੀ, ਸਕੂਲ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਕੈਂਪ ਵਿੱਚ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਮੁੱਖ ਮਹਿਮਾਨ ਪਹੁੰਚੇ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ,ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਮੈਡਮ ਦੀਪਿਕਾ ਪੁਰੀ, ਮੈਡਮ ਅਨੂ ਕੌਸ਼ਲ ਵੱਲੋਂ ਸਾਂਝੇ ਤੌਰ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਕੈਂਪ ਵਿੱਚ ਕੁੱਲ 96 ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਹ ਪੀਜੀਆਈ ਚੰਡੀਗੜ੍ਹ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰਾਮ ਅਵਤਾਰ ਵਸ਼ਿਸ਼ਟ, ਕੁਲਦੀਪ ਕੁਮਾਰ ਚੱਢਾ, ਬੋਧ ਰਾਜ ਚੱਢਾ, ਗੌਰਵ ਚੱਢਾ, ਤਨੁਸ ਚੱਢਾ, ਮਾਸਟਰ ਭੋਲਾ ਸ਼ੰਕਰ, ਸੰਜੀਵ ਕੁਮਾਰ, ਖੁਸ਼ਵੰਤ ਕੌਰ, ਰਮਾ ਸ਼ਰਮਾ, ਹਰਸਿਮਰਤ ਕੌਰ, ਅਮਨਦੀਪ ਕੌਰ, ਰਵਿੰਦਰ ਸਿੰਘ, ਅੰਤਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਰਣਜੀਤ ਕੌਰ, ਪੂਨਮ ਸੈਣੀ, ਬਲਜੀਤ ਕੌਰ, ਬਲਵਿੰਦਰ ਕੌਰ, ਅਵਤਾਰ ਸਿੰਘ ਅਤੇ ਸਮੂਹ ਸਟਾਫ ਵਿਸ਼ੇਸ਼ ਤੌਰ ’ਤੇ ਮੌਜੂਦ ਸੀ।
+
Advertisement
Advertisement
Advertisement
Advertisement
Advertisement
×