ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ
ਪੱਤਰ ਪ੍ਰੇਰਕ ਚੰਡੀਗੜ੍ਹ, 24 ਮਈ ਇੰਡੀਅਨ ਰੈੱਡ ਕਰਾਸ ਸੁਸਾਇਟੀ ਯੂਟੀ ਸ਼ਾਖਾ ਚੰਡੀਗੜ੍ਹ ਨੇ ਸ਼ਿਵ ਕਾਂਵੜ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਜ ਡੀਲਕਸ ਬਿਲਡਿੰਗ (ਪੁਰਾਣਾ ਯੂਟੀ ਸਕੱਤਰੇਤ), ਸੈਕਟਰ 9, ਚੰਡੀਗੜ੍ਹ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਨ...
Advertisement
ਪੱਤਰ ਪ੍ਰੇਰਕ
ਚੰਡੀਗੜ੍ਹ, 24 ਮਈ
Advertisement
ਇੰਡੀਅਨ ਰੈੱਡ ਕਰਾਸ ਸੁਸਾਇਟੀ ਯੂਟੀ ਸ਼ਾਖਾ ਚੰਡੀਗੜ੍ਹ ਨੇ ਸ਼ਿਵ ਕਾਂਵੜ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਜ ਡੀਲਕਸ ਬਿਲਡਿੰਗ (ਪੁਰਾਣਾ ਯੂਟੀ ਸਕੱਤਰੇਤ), ਸੈਕਟਰ 9, ਚੰਡੀਗੜ੍ਹ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਸੀਬੀ ਓਝਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਰਾਜੀਵ ਤਿਵਾੜੀ ਨੇ ਕੀਤਾ। ਰੈੱਡ ਕਰਾਸ ਦੇ ਨੋਡਲ ਅਫ਼ਸਰ ਪੂਨਮ ਮਲਿਕ ਨੇ ਸੁਸਾਇਟੀ ਦੁਆਰਾ ਕੀਤੀਆਂ ਗਈਆਂ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਂਪ ’ਚ 180 ਯੂਨਿਟ ਤੋਂ ਵੱਧ ਖੂਨ ਇਕੱਠਾ ਹੋਇਆ। ਸ੍ਰੀ ਸ਼ਿਵ ਕਾਂਵੜ ਮਹਾਸੰਘ ਚੈਰੀਟੇਬਲ ਟਰੱਸਟ ਨੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਪ੍ਰਦਾਨ ਕੀਤੀ।
Advertisement