ਬਨੂੜ (ਪੱਤਰ ਪ੍ਰੇਰਕ): ਧਰਮਗੜ੍ਹ ਵਿੱਚ ਚਾਰ ਨੌਜਵਾਨਾਂ ਮਲਕੀਤ ਸਿੰਘ, ਗੁਰਪਿਆਰ ਸਿੰਘ, ਸਤਨਾਮ ਸਿੰਘ ਤੇ ਹਰਪ੍ਰੀਤ ਸਿੰਘ ਦੀ ਯਾਦ ਵਿੱਚ ਪਿੰਡ ਵਾਸੀਆਂ ਵੱਲੋਂ ਨਿਸ਼ਚੈ ਚੈਰੀਟੇਬਲ ਟਰੱਸਟ ਜ਼ੀਰਕਪੁਰ ਦੇ ਸਹਿਯੋਗ ਨਾਲ ਦੂਜਾ ਸਾਲਾਨਾ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਵਿੱਚ ਲਾਇਆ ਗਿਆ। ਕੈਂਪ ਵਿੱਚ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਆਈ ਟੀਮ ਨੇ 117 ਦਾਨੀਆਂ ਤੋਂ ਖੂਨ ਇਕੱਤਰ ਕੀਤਾ। ਇੱਕ ਲੱਤ ਤੋਂ ਹੀਣੇ ਪਰਵਾਸੀ ਮਜ਼ਦੂਰ ਧੰਨਾ ਪੇਂਟਰ ਨੇ ਵੀ ਖੂਨ ਦਾਨ ਕਰ ਕੇ ਹੋਰਨਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ 62 ਵਾਰ ਖੂਨ ਦਾਨ ਕਰ ਚੁੱਕੇ ਲੈਕਚਰਾਰ ਸੁਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।