ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸਬੀਆਈ ਦੇ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ

ਪੱਤਰ ਪ੍ਰੇਰਕ ਚੰਡੀਗੜ੍ਹ, 25 ਜੂਨ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੇ 70ਵੇਂ ਸਥਾਪਨਾ ਦਿਵਸ ’ਤੇ ਅੱਜ ਰੀਜ਼ਨਲ ਬਿਜ਼ਨਸ ਆਫਿਸ-4 ਚੰਡੀਗੜ੍ਹ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਸੈਕਟਰ 35 ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ...
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 25 ਜੂਨ

Advertisement

ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੇ 70ਵੇਂ ਸਥਾਪਨਾ ਦਿਵਸ ’ਤੇ ਅੱਜ ਰੀਜ਼ਨਲ ਬਿਜ਼ਨਸ ਆਫਿਸ-4 ਚੰਡੀਗੜ੍ਹ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਸੈਕਟਰ 35 ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਹਰਗੁਣਜੀਤ ਕੌਰ ਆਈਏਐੱਸ ਵੱਲੋਂ ਕੀਤਾ ਗਿਆ ਜਦੋਂਕਿ ਆਈਐੱਮਏ ਦੇ ਪ੍ਰਧਾਨ ਪਵਨ ਕੇ. ਕਾਂਸਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਖੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕੀਤੀ ਅਤੇ ਬੈਂਕ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੱਗ ਵਿੱਚ ਖੂਨਦਾਨ ਹੀ ਮਹਾਂਦਾਨ ਹੈ ਜੋ ਕਿਸੇ ਵੀ ਵਿਅਕਤੀ ਜਾਨ ਬਚਾਉਣ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦਾ ਬਦਲ ਕੋਈ ਨਹੀਂ ਹੈ, ਇਸ ਲਈ ਹਰ ਵਿਅਕਤੀ ਨੂੰ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ।

ਐੱਸਬੀਆਈ ਦੇ ਰੀਜ਼ਨਲ ਬਿਜ਼ਨਸ ਮੈਨੇਜਰ ਸੁਭਾਸ਼ਿਨੀ ਰਾਏ ਨੇ ਬੈਂਕ ਦੇ ਸਥਾਪਨਾ ਦਿਵਸ ਬਾਰੇ ਚਾਨਣਾ ਪਾਇਆ ਅਤੇ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ 75 ਯੂਨਿਟ ਇਕੱਤਰ ਕੀਤਾ ਗਿਆ। ਕੈਂਪ ਵਿੱਚ ਖੂਨਦਾਨੀਆਂ ਨੂੰ ਉਨ੍ਹਾਂ ਦੇ ਸਮਾਜਿਕ ਯੋਗਦਾਨ ਲਈ ਬੈਜ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ।

Advertisement
Show comments