ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਵੱਲੋਂ 166ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਦੇ ਜਨਰਲ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਚੰਡੀਗੜ੍ਹ ਦੇ ਡਾ. ਹਰਮਨਜੋਤ ਸਿੰਘ ਅਤੇ ਡਾ....
Advertisement

ਫ਼ਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਵੱਲੋਂ 166ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਦੇ ਜਨਰਲ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਚੰਡੀਗੜ੍ਹ ਦੇ ਡਾ. ਹਰਮਨਜੋਤ ਸਿੰਘ ਅਤੇ ਡਾ. ਰਾਜਵੀਰ ਕੌਰ ਚੀਮਾ ਦੀ ਟੀਮ ਨੇ 80 ਯੂਨਿਟ ਖੂਨ ਇਕੱਤਰ ਕੀਤਾ। ਕੈਂਪ ਦਾ ਉਦਘਾਟਨ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕੀਤਾ। ਇਸ ਮੌਕੇ ਬਲਾਕ ਸਮਿਤੀ ਦੇ ਸਾਬਕਾ ਚੇਅਰਮੈਨ ਮਨਦੀਪ ਸਿੰਘ, ਕੈਪਟਨ ਸੇਵਾ ਸਿੰਘ, ਨੀਲ ਕਮਲ ਕੌਰ ਬਾਠ, ਐੱਸਐੱਸ ਬਾਠ, ਕ੍ਰਿਸ਼ਨ ਸਿੰਘ ਸਾਬਕਾ ਸੁਪਰਡੈਂਟ, ਚਰਨ ਸਿੰਘ ਸੇਖੋਂ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਖੱਟੜਾ, ਕੁਲਦੀਪ ਸਿੰਘ ਸੈਣੀ, ਅਰਸ਼ਦੀਪ ਸਿੰਘ ਖਟੜਾ, ਐੱਨਆਰਆਈ ਸੁਰਮੁੱਖ ਸਿੰਘ ਤੇ ਰੈੱਡ-ਕਰਾਸ ਸੁਸਾਇਟੀ ਤੋਂ ਰਕੇਸ਼ ਕੁਮਾਰੀ ਸੁਪਰਡੈਂਟ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Show comments