ਜ਼ੀਰਕਪੁਰ: ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਕੋਵਿਡ-19 ਦੇ ਬਾਵਜੂਦ ਜ਼ੀਰਕਪੁਰ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਵਿੱਚ 75 ਨਿਰੰਕਾਰੀ ਸ਼ਰਧਾਲੁੂਆਂ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ, ਨੇ ਖ਼ੁੂਨ ਦਾਨ ਕੀਤਾ। ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਸੇਵਾਦਲ ਦੇ ਖੇਤਰੀ ਸੰਚਾਲਕ (ਚੰਡੀਗੜ੍ਹ) ਆਤਮ ਪ੍ਰਕਾਸ਼ ਨੇ ਕੀਤਾ। ਸੈਕਟਰ -16 ਚੰਡੀਗੜ੍ਹ ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਅਫਸ਼ਰ ਸ਼ਿਵਾਨੀ ਭਗਤ ਅਤੇ ਉਨ੍ਹਾਂ ਦੀ ਟੀਮ ਨੇ ਖੂਨ ਇਕੱਤਰ ਕੀਤਾ। ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਦੀਪਿੰਦਰ ਸਿੰਘ ਢਿੱਲੋਂ, ਵਿਧਾਇਕ ਦੇ ਭਰਾ ਧਰਮਿੰਦਰ ਸ਼ਰਮਾ, ਨਗਰ ਕੌਂਸਲ ਦੇ ਸਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਸੋਹੀ, ਖੂਨਦਾਨੀਆਂ ਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ। -ਟਨਸ