ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 16 ਅਕਤੂਬਰ
ਪਿੰਡ ਜਵਾਹਰਪੁਰ ਵਾਸੀ ਇੱਕ ਵਿਅਕਤੀ ਦੀ ਲਾਸ਼ ਹਾਈਵੇਅ ’ਤੇ ਸਥਿਤ ਨਰਸਰੀ ਵਿੱਚੋਂ ਸ਼ੱਕੀ ਹਾਲਤ ਵਿੱਚ ਮਿਲੀ ਹੈ। ਮ੍ਰਿਤਕ ਦੇ ਪਰਿਵਾਰ ਨੇ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ। ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਮ੍ਰਿਤਕ ਦੀ ਪਛਾਣ 46 ਸਾਲਾ ਬਲਵਿੰਦਰ ਸਿੰਘ ਜੋ ਖੇਤੀ ਕਰਦਾ ਸੀ। ਥਾਣਾ ਮੁਖੀ ਸਹਾਇਕ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਦੇ ਬਾਹਰ ਹਾਈਵੇਅ ’ਤੇ ਸਥਿਤ ਇੱਕ ਨਰਸਰੀ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਵੱਲੋਂ ਲੰਘੀ ਰਾਤ ਵੀ ਸ਼ਰਾਬ ਪੀਤੀ ਗਈ ਅਤੇ ਸੁੱਤੇ ਸਮੇਂ ਉਸਦੀ ਮੌਤ ਹੋ ਗਈ।