ਦਰਿਆ ਵਿੱਚੋਂ ਲਾਸ਼ ਮਿਲੀ
ਪੱਤਰ ਪ੍ਰੇਰਕ ਰੂਪਨਗਰ, 1 ਜੂਨ ਪਿੰਡ ਚੱਕ ਢੇਰਾ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਦੇ ਪਿਛਲੇ ਪਾਸੇ ਸਤਲੁਜ ਦਰਿਆ ਵਿੱਚੋਂ ਲਾਸ਼ ਮਿਲੀ ਹੈ। ਇਸ ਸਬੰਧੀ ਪੁਲੀਸ ਚੌਕੀ ਹਰੀਪੁਰ ਦੇ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ...
Advertisement
ਪੱਤਰ ਪ੍ਰੇਰਕ
ਰੂਪਨਗਰ, 1 ਜੂਨ
Advertisement
ਪਿੰਡ ਚੱਕ ਢੇਰਾ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਦੇ ਪਿਛਲੇ ਪਾਸੇ ਸਤਲੁਜ ਦਰਿਆ ਵਿੱਚੋਂ ਲਾਸ਼ ਮਿਲੀ ਹੈ। ਇਸ ਸਬੰਧੀ ਪੁਲੀਸ ਚੌਕੀ ਹਰੀਪੁਰ ਦੇ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਚੱਕ ਢੇਰਾ ਦੇ ਸੇਵਾਦਾਰ ਹਰਬੰਸ ਸਿੰਘ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਗੁਰਦੁਆਰੇ ਦੇ ਪਿਛਲੇ ਪਾਸੇ ਸਤਲੁਜ ਦਰਿਆ ਕਿਨਾਰੇ ਇੱਕ ਲਾਸ਼ ਪਾਣੀ ਵਿੱਚ ਤੈਰ ਰਹੀ ਹੈ। ਪੁਲੀਸ ਨੇ ਜਦੋਂ ਘਟਨਾ ਸਥਾਨ ’ਤੇ ਜਾ ਕੇ ਦੇਖਿਆ ਤਾਂ ਇੱਕ ਵਿਅਕਤੀ ਦਾ ਸਿਰ ਅਤੇ ਧੜ ਦੇ ਕੁੱਝ ਹਿੱਸੇ ਉੱਥੇ ਪਏ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਪੜਤਾਲ ਅਨੁਸਾਰ ਇਹ ਕਤਲ ਦਾ ਮਾਮਲਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਲਾਸ਼ ਨੂੰ ਦਰਿਆ ਵਿੱਚੋਂ ਬਾਹਰ ਕਢਵਾ ਕੇ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਸ਼ਨਾਖ਼ਤ ਵਾਸਤੇ ਰਖਵਾ ਦਿੱਤਾ ਗਿਆ ਹੈ।
Advertisement
×