DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਲਾਗ੍ਰਾਮ ਨੇੜਿਓਂ ਜੰਗਲ ’ਚੋਂ ਨਿਗਮ ਮੁਲਾਜ਼ਮ ਦੀ ਲਾਸ਼ ਮਿਲੀ

ਸਰੀਰ ’ਤੇ ਸੱਟਾਂ ਦੇ ਨਿਸ਼ਾਨ; ਪੁਲੀਸ ਨੇ ਜਾਂਚ ਆਰੰਭੀ

  • fb
  • twitter
  • whatsapp
  • whatsapp
featured-img featured-img
ਕਲਾਗ੍ਰਾਮ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਰਵੀ ਕੁਮਾਰ
Advertisement

ਇੱਥੋਂ ਦੇ ਕਲਾਗ੍ਰਾਮ ਨੇੜਲੇ ਜੰਗਲੀ ਇਲਾਕੇ ਵਿੱਚੋਂ ਨਗਰ ਨਿਗਮ ਦੇ ਮੁਲਾਜ਼ਮ ਦੀ ਲਾਸ਼ ਮਿਲੀ ਹੈ। ਇਹ ਲਾਸ਼ ਬਿਨਾਂ ਕਪੜਿਆਂ ਤੋਂ ਮਿਲੀ ਹੈ।

ਨੌਜਵਾਨ ਦੀ ਪਿੱਠ ’ਤੇ ਸੱਟ ਦੇ ਨਿਸ਼ਾਨ ਸਨ। ਜਾਣਕਾਰੀ ਮਿਲਦਿਆਂ ਹੀ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਕੁਮਾਰ (27) ਵਾਸੀ ਮਨੀਮਾਜਰਾ ਵਜੋਂ ਹੋਈ ਹੈ, ਜੋ ਕਿ ਟਿਊਬਵੈੱਲ ਅਪਰੇਟਰ ਵਜੋਂ ਕੰਮ ਕਰਦਾ ਸੀ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 9.30 ਵਜੇ ਦੇ ਕਰੀਬ ਲਾਸ਼ ਮਿਲੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਮਨੀਮਾਜਰਾ ਦੀ ਪੁਲੀਸ ਤੇ ਫੌਰੈਂਸਿਕ ਦੀਆਂ ਟੀਮਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Advertisement

ਕ੍ਰਿਸ਼ਨ ਦੇ ਭਰਾ ਆਨੰਦ ਨੇ ਦੱਸਿਆ ਕਿ ਉਸ ਦਾ ਭਰਾ ਟਿਊਬਵੈਲ ਅਪਰੇਟਰ ਵਜੋਂ ਕੰਮ ਕਰਦਾ ਸੀ। ਉਹ ਰੋਜ਼ਾਨਾ ਵਾਂਗ ਲੰਘੇ ਦਿਨ ਸ਼ੁੱਕਰਵਾਰ ਨੂੰ ਸਵੇਰੇ 8:00 ਵਜੇ ਡਿਊਟੀ ’ਤੇ ਗਿਆ ਪਰ ਸ਼ਾਮ ਨੂੰ 4:00 ਵਜੇ ਡਿਊਟੀ ਖਤਮ ਹੋਣ ਤੋਂ ਬਾਅਦ ਘਰ ਨਹੀਂ ਪਹੁੰਚਿਆ। ਉਸ ਦੀ ਲਾਸ਼ ਅੱਜ ਸਵੇਰੇ 9.30 ਵਜੇ ਕਲਾਗ੍ਰਾਮ ਨੇੜਲੇ ਜੰਗਲੀ ਇਲਾਕੇ ਵਿੱਚੋਂ ਮਿਲੀ ਹੈ।

ਥਾਣਾ ਮਨੀਮਾਜਰਾ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਮੋਬਾਈਲ ਫੋਨ ਦੀ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਲਾਗ੍ਰਾਮ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪੁਲੀਸ ਮੁਤਾਬਕ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਜਾਂਚ ਕੀਤੀ ਜਾਵੇਗੀ।

Advertisement
×