ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਛੁੱਟੀ ਆਏ ਜਵਾਨ ਦੀ ਲਾਸ਼ ਕਾਰ ’ਚ ਮਿਲੀ

  ਇੱਥੋਂ ਦੇ ਨਜ਼ਦੀਕੀ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ ਵਿੱਚ ਪਾਣੀ ਦੀ ਟੈਂਕੀ ਨਜ਼ਦੀਕ ਸਵਿਫਟ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਏਐੱਸਆਈ ਨਰਿੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ...
ਮ੍ਰਿਤਕ ਜਵਾਨ ਦਾ ਪਿਤਾ ਜਾਣਕਾਰੀ ਦਿੰਦੇ ਹੋਏ।
Advertisement
 

ਇੱਥੋਂ ਦੇ ਨਜ਼ਦੀਕੀ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ ਵਿੱਚ ਪਾਣੀ ਦੀ ਟੈਂਕੀ ਨਜ਼ਦੀਕ ਸਵਿਫਟ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਏਐੱਸਆਈ ਨਰਿੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ ਵਿੱਚ ਸਵਿਫਟ ਕਾਰ ਵਿਚ ਡਰਾਇਵਰ ਸੀਟ ਤੇ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ’ਤੇ ਜਾ ਕੇ ਕੀਤੀ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (28) ਪੁੱਤਰ ਅਰਜਨ ਸਿੰਘ ਵਾਸੀ ਪਿੰਡ ਫਤਿਹਗੜ੍ਹ ਵੀਰਾਨ ਵੱਜੋਂ ਹੋਈ ਹੈ। ਉਕਤ ਨੌਜਵਾਨ 2017 ਵਿੱਚ ਫੌਜ ’ਚ ਭਰਤੀ ਹੋਇਆ ਸੀ ਅਤੇ ਕਰੀਬ ਚਾਰ ਪੰਜ ਦਿਨ ਪਹਿਲਾਂ ਹੀ ਛੁੱਟੀ ਤੇ ਆਇਆ ਸੀ।

Advertisement

ਮ੍ਰਿਤਕ ਦੀ ਪਤਨੀ ਅਤੇ ਪਿਤਾ ਪੁਲੀਸ ਮੁਲਾਜ਼ਮ ਹਨ, ਜਿਨ੍ਹਾਂ ਦੀ ਜਲੰਧਰ ਵਿਖੇ ਡਿਊਟੀ ਹੈ। ਮ੍ਰਿਤਕ ਦੇ ਪਿਤਾ ਅਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਬੀਤੇ ਕੱਲ੍ਹ ਚਾਰ ਵਜੇ ਘਰੋ ਚਮਕੌਰ ਸਾਹਿਬ ਖਰੀਦਦਾਰੀ ਕਰਨ ਗਿਆ ਸੀ ਅਤੇ ਬਾਅਦ ਵਿੱਚ ਕੋਈ ਪਤਾ ਨਹੀਂ ਲੱਗਾ, ਅੱਜ ਉਸਦੀ ਲਾਸ਼ ਕਾਰ ਵਿੱਚ ਮਿਲੀ।

ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement