ਸੁਖਨਾ ਚੋਅ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ
ਚੰਡੀਗੜ੍ਹ ਵਿੱਚੋਂ ਲੰਘਦੇ ਸੁਖਨਾ ਚੋਅ ਵਿੱਚੋਂ ਅੱਜ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਸ਼ਿਆਮ ਪ੍ਰੇਮਚੰਦ...
Advertisement
ਚੰਡੀਗੜ੍ਹ ਵਿੱਚੋਂ ਲੰਘਦੇ ਸੁਖਨਾ ਚੋਅ ਵਿੱਚੋਂ ਅੱਜ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਸ਼ਿਆਮ ਪ੍ਰੇਮਚੰਦ ਵਾਸੀ ਬਾਪੂ ਧਾਮ ਕਲੋਨੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸ਼ੁੱਕਰਵਾਰ ਨੂੰ ਸੁਖਨਾ ਚੋਅ ਵਿੱਚ ਆਪਣੇ ਦੋਸਤਾਂ ਦੇ ਨਾਲ ਮੱਛੀਆਂ ਫੜਨ ਗਿਆ ਸੀ, ਪਰ ਝੀਲ ਵੱਲੋਂ ਛੱਡੇ ਜਾ ਰਹੇ ਪਾਣੀ ਕਰਕੇ ਚੋਏ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਸੀ। ਚੋਅ ਵਿੱਚ ਪਾਣੀ ਦਾ ਪੱਧਰ ਵੱਧ ਹੋਣ ਕਰਕੇ ਉਹ ਰੁੜ ਗਿਆ ਸੀ, ਜਿਸ ਦੀ ਲਾਸ਼ ਅੱਜ ਪਾਣੀ ਘਟਣ ’ਤੇ ਸੁਖਨਾ ਚੋਅ ਵਿੱਚੋਂ ਬਰਾਮਦ ਕੀਤੀ ਗਈ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸ਼ਰੀਰ ’ਤੇ ਕੋਈ ਕਪੜਾ ਨਹੀਂ ਸੀ ਅਤੇ ਚਿਹਰੇ ’ਤੇ ਸੱਟਾ ਦੇ ਨਿਸ਼ਾਨ ਸਨ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲੀਸ ਵੱਲੋਂ ਮ੍ਰਿਤਕ ਦੇ ਦੋਸਤਾਂ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement