DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bomb Threat Punjab: ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਨੰਗਲ ਕੋਰਟ ਕੰਪਲੈਕਸ ਅਤੇ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat Punjab: ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਪੰਜਾਬ।
Advertisement

Bomb Threat Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੋਪੜ ਦੇ ਨੰਗਲ ਕਸਬੇ ਦੀ ਤੈਅਸ਼ੁਦਾ ਫੇਰੀ ਤੋਂ ਇੱਕ ਦਿਨ ਪਹਿਲਾਂ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ‘ਦ ਟ੍ਰਿਬਿਊਨ’ ਨੂੰ ਦੱਸਿਆ ਕਿ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਵੱਲੋਂ ਭੇਜੀਆਂ ਗਈਆਂ ਇਨ੍ਹਾਂ ਈਮੇਲਾਂ ਵਿੱਚ ਨੰਗਲ ਕੋਰਟ ਕੰਪਲੈਕਸ ਅਤੇ ਨੰਗਲ ਸ਼ਹਿਰ ਦੇ ਕੁਝ ਬੈਂਕਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਧਮਕੀਆਂ ਮਿਲਣ ਤੋਂ ਬਾਅਦ ਪੁਲੀਸ ਨੇ ਨੰਗਲ ਕੋਰਟ ਕੰਪਲੈਕਸ ਅਤੇ ਇਲਾਕੇ ਦੇ ਕੁਝ ਬੈਂਕਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲੀਸ ਵੱਲੋਂ ਨੰਗਲ ਕੋਰਟ ਕੰਪਲੈਕਸ ਦੀ ਜਾਂਚ ਜਾਰੀ ਸੀ।

ਰੋਪੜ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਸੰਪਰਕ ਕਰਨ ’ਤੇ ਮੰਨਿਆ ਕਿ ਨੰਗਲ ਕੋਰਟ ਕੰਪਲੈਕਸ ਅਤੇ ਕੁਝ ਹੋਰ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਮੇਲਾਂ ਮਿਲੀਆਂ ਹਨ। ਉਨ੍ਹਾਂ ਕਿਹਾ, “ਅਸੀਂ ਮੇਲਾਂ ਦੇ ਸਰੋਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਸੰਸਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਧਮਕੀ ਦਿੱਤੀ ਗਈ ਸੀ।”

Advertisement

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਐੱਨ.ਐੱਫ.ਐੱਲ ਸਟੇਡੀਅਮ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਲਈ ਨੰਗਲ ਪਹੁੰਚ ਰਹੇ ਹਨ।

Advertisement

Advertisement
×