DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bomb Threat: ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ । Istocks
Advertisement

ਚੰਡੀਗੜ੍ਹ ਦੇ ਖੇਤਰੀ ਪਾਸਪੋਰਟ ਦਫ਼ਤਰ ਨੂੰ ਸੋਮਵਾਰ ਨੂੰ ਬੰਬ ਨਾਲ ਉਡਾਉਣ ਦੀ ਇੱਕ ਧਮਕੀ ਭਰੀ ਈਮੇਲ ਮਿਲੀ। ਪੁਲੀਸ ਨੇ ਦੱਸਿਆ ਕਿ ਇਸ ਤੋਂ ਬਾਅਦ ਤੁਰੰਤ ਸਟਾਫ਼ ਅਤੇ ਬਿਨੈਕਾਰਾਂ ਨੂੰ ਬਾਹਰ ਕੱਢ ਕੇ ਜਾਂਚ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ।

ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਪੁਲੀਸ, ਫਾਇਰ ਬ੍ਰਿਗੇਡ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੇ ਨਾਲ-ਨਾਲ ਐਂਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ। ਦਫ਼ਤਰ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ।

Advertisement

ਇਸੇ ਦਿਨ ਪੰਜਾਬ ਦੇ ਜਲੰਧਰ ਦੇ ਦੋ ਸਕੂਲਾਂ ਨੂੰ ਵੀ ਬੰਬ ਦੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ ਸਿਰਫ਼ ਅਫ਼ਵਾਹ (Hoax) ਨਿਕਲੀਆਂ। ਪਿਛਲੇ ਕੁਝ ਦਿਨਾਂ ਵਿੱਚ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਹਰਿਆਣਾ ਦੇ ਸਕੂਲਾਂ ਵਿੱਚ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

Advertisement

ਪੁਰਾਣੀਆਂ ਘਟਨਾਵਾਂ ਦੀ ਗੱਲ ਕਰੀਏ ਤਾਂ 27 ਫਰਵਰੀ ਨੂੰ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਮਿਲੀਆਂ ਸਨ। 19 ਫਰਵਰੀ ਨੂੰ \Bਪੰਜਾਬ ਸਿਵਲ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਪਰ ਉੱਥੇ ਵੀ ਕੁਝ ਨਹੀਂ ਮਿਲਿਆ ਸੀ।

Advertisement
×