‘ਗੁਰੁ ਅਮਰਹੁ ਗੁਰੁ ਰਾਮਦਾਸ’ ਪੁਸਤਕ ਰਿਲੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ‘ਗੁਰੁ ਅਮਰਹੁ ਗੁਰੁ ਰਾਮਦਾਸ’ ਪੁਸਤਕ ਲੋਕ ਅਰਪਣ ਕੀਤੀ ਗਈ। ਇਸ ਮੌਕੇ ਉਪ ਕੁਲਪਤੀ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਗੁਰੂ ਅਮਰਦਾਸ...
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ‘ਗੁਰੁ ਅਮਰਹੁ ਗੁਰੁ ਰਾਮਦਾਸ’ ਪੁਸਤਕ ਲੋਕ ਅਰਪਣ ਕੀਤੀ ਗਈ। ਇਸ ਮੌਕੇ ਉਪ ਕੁਲਪਤੀ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਗੁਰੂ ਅਮਰਦਾਸ ਦੇ ਜੋਤੀ ਜੋਤ ਸਮਾਉਣ ਤੇ ਗੁਰੂ ਰਾਮਦਾਸ ਦੀ ਗੁਰਿਆਈ ਦੇ 450ਵੇਂ ਪੁਰਬ ਨੂੰ ਸਮਰਪਿਤ ਦੋ ਕੌਮੀ ਸੈਮੀਨਾਰ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਸਨ। ਇਨ੍ਹਾਂ ਵਿੱਚ ਪੰਜਾਬ ਅਤੇ ਗੁਆਢੀ ਸੂਬਿਆਂ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਵਾਨਾਂ ਨੇ ਖੋਜ ਪਰਚੇ ਪੜ੍ਹੇ ਸਨ। ਇਨ੍ਹਾਂ ਵਿੱਚੋਂ ਚੋਣਵੇਂ 13 ਪਰਚਿਆਂ ਦਾ ਇਹ ਸੰਪਾਦਤ ਸੰਗ੍ਰਹਿ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਪ੍ਰੰਪਰਾਵਾਂ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਲਈ ਵਚਨਬੱਧ ਅਤੇ ਕਾਰਜਸ਼ੀਲ ਹੈ। ਡੀਨ ਅਕਾਦਮਿਕ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਵਿਭਾਗ ਨੂੰ ਵਧਾਈ ਦਿੱਤੀ। ਇਹ ਕਿਤਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਪ੍ਰੋ. ਜਸਪਾਲ ਕੌਰ ਕਾਂਗ, ਡਾ. ਹਰਦੇਵ ਸਿੰਘ ਅਤੇ ਡਾ. ਕਿਰਨਦੀਪ ਕੌਰ ਵੱਲੋਂ ਸੰਪਾਦਤ ਕੀਤੀ ਗਈ ਹੈ। ਸੰਪਾਦਕ ਡਾ. ਹਰਦੇਵ ਸਿੰਘ ਨੇ ਖੋਜ ਪਰਚੇ ਭੇਜਣ ਵਾਲੇ ਵਿਦਵਾਨਾਂ ਅਤੇ ਖੋਜੀਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਡਾ. ਕਿਰਨਦੀਪ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।

