ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਸੈਕਟਰ-16 ਵਿੱਚ ਸਥਿਤ ਸ਼ਾਂਤੀ ਕੁੰਜ ਦੀ ਪਾਰਕਿੰਗ ’ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਪਰਸ ਤੇ ਹੋਰ ਜ਼ਰੂਰੀ ਸਾਮਾਨ ਚੋਰੀ ਕਰ ਲਿਆ। ਜਿਸ ਬਾਰੇ ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਅਭਿਸ਼ੇਕ ਮਹਿਰਾ ਵਾਸੀ ਸੈਕਟਰ-70 ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੀ ਕਾਰ ਸ਼ਾਂਤੀ ਕੁੰਜ ਦੀ ਪਾਰਕਿੰਗ ’ਚ ਖੜ੍ਹੀ ਸੀ। ਜਿੱਥੋਂ ਕੋਈ ਕਾਰ ਦਾ ਸ਼ੀਸ਼ਾ ਤੋੜ ਕੇ ਲੈਪਟਾਪ, ਕੈਮਰਾ, ਪਰਸ ਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰਕੇ ਲੈ ਗਿਆ। ਥਾਣਾ ਸੈਕਟਰ-17 ਦੀ ਪੁਲੀਸ ਨੇ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।