DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ED Raid Punjab: ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ

ਪਾਰਟੀ ਵੱਲੋਂ ਪਹਿਲੀ ਸੂਚੀ ਵਿੱਚ ਮੁੜ ਐਲਾਨਿਆ ਗਿਆ ਸੀ ਉਮੀਦਵਾਰ

  • fb
  • twitter
  • whatsapp
  • whatsapp
featured-img featured-img
ਮੋਗਾ ਵਿਖੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਅਤੇ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਸਮਰਥਕ।
Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ’ਤੇ ਛਾਪਾ ਮਾਰਿਆ। ਇਹ ਕਾਰਵਾਈ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਈ ਹੈ, ਜਿਨ੍ਹਾਂ ਲਈ ‘ਆਪ’ ਪਹਿਲਾਂ ਹੀ ਮੋਗਾ ਹਲਕੇ ਤੋਂ ਡਾ. ਅਰੋੜਾ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀ ਦਿੱਲੀ ਅਤੇ ਚੰਡੀਗੜ੍ਹ ਯੂਨਿਟ ਨਾਲ ਸਬੰਧਤ ਟੀਮਾਂ ਤੜਕੇ ਹੀ ਵਿਧਾਇਕਾ ਦੇ ਦੋਵਾਂ ਟਿਕਾਣਿਆਂ ’ਤੇ ਪਹੁੰਚ ਗਈਆਂ। ਇਸ ਤੋਂ ਇਲਾਵਾ ਲਾਗਲੇ ਹਲਕੇ ਬਾਘਾਪੁਰਾਣਾ ਅਤੇ ਪਟਿਆਲਾ ਨਜ਼ਦੀਕ ਡਾ.ਅਮਨਦੀਪ ਕੌਰ ਦੇ ਪੇਕੇ ਪਿੰਡ ਚੰਦੂਮਾਜਰਾ ਵਿੱਖੇ ਵੀ ਈਡੀ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ ਅਤੇ ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਮਰਥਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ। ਖ਼ਬਰ ਲਿਖੇ ਜਾਣ ਤੱਕ ਦੋਵਾਂ ਰਿਹਾਇਸ਼ਾਂ ’ਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਈਡੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਛਾਪਾ ਕਿਸ ਮਾਮਲੇ ਤਹਿਤ ਮਾਰਿਆ ਗਿਆ ਹੈ ਅਤੇ ਨਾ ਹੀ ਵਿਧਾਇਕਾ ਦੇ ਪਰਿਵਾਰ ਨੇ ਕੋਈ ਰਸਮੀ ਬਿਆਨ ਦਿੱਤਾ ਹੈ।

Advertisement

ਦੂਜੇ ਪਾਸੇ, ਵਿਧਾਇਕਾ ਦੇ ਨਜ਼ਦੀਕੀਆਂ ਨੇ ਦੋਸ਼ ਲਾਇਆ ਹੈ ਕਿ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਤਰਜ਼ ’ਤੇ ਡਾ. ਅਰੋੜਾ ਉੱਤੇ ਭਾਜਪਾ ਜਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਇਹ ਕਾਰਵਾਈ ਕੀਤੀ ਗਈ ਹੈ। ਵਿਧਾਇਕਾ ਦੇ ਕਰੀਬੀ ਜਗਦੇਵ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਕੋਲ ਸਾਂਝੇ ਜਾਂ ਵੱਖਰੇ ਤੌਰ ’ਤੇ ਮੋਗਾ ਹਲਕੇ ਵਿੱਚ ਚੋਣ ਲੜਾਉਣ ਲਈ ਕੋਈ ਮਜ਼ਬੂਤ ਉਮੀਦਵਾਰ ਨਹੀਂ ਹੈ। ਸਥਾਨਕ ਪਾਰਟੀ ਆਗੂਆਂ ਨੇ ਵੀ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਦੱਸਿਆ ਹੈ।

Advertisement

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡਾ. ਅਰੋੜਾ ਦੇ ਇੱਕ ਸਾਬਕਾ ਸਹਿਯੋਗੀ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਲਾਏ ਜਾਣ ਕਾਰਨ ਉਨ੍ਹਾਂ ਦਾ ਕਾਰਜਕਾਲ ਚਰਚਾ ਵਿੱਚ ਰਿਹਾ ਸੀ, ਹਾਲਾਂਕਿ ਵਿਧਾਇਕਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ। ਈਡੀ ਵੱਲੋਂ ਅਜੇ ਤੱਕ ਇਹ ਸੰਕੇਤ ਨਹੀਂ ਦਿੱਤਾ ਗਿਆ ਕਿ ਅੱਜ ਦੀ ਛਾਪੇਮਾਰੀ ਉਨ੍ਹਾਂ ਦੋਸ਼ਾਂ ਨਾਲ ਜੁੜੀ ਹੈ ਜਾਂ ਕਿਸੇ ਨਵੇਂ ਮਾਮਲੇ ਤਹਿਤ ਕੀਤੀ ਗਈ ਹੈ। ਮਾਮਲੇ ਦੀਆਂ ਹੋਰ ਤਫ਼ਸੀਲਾਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
×