Breaking: PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਪੰਜਾਬ ਆਉਣਗੇ
ਵਿਕਾਸ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੁੜ ਪੰਜਾਬ ਦਾ ਦੌਰਾ ਕਰਨਗੇ। ਇਹ ਚਰਚਾ ਹੈ ਕਿ ਪ੍ਰਧਾਨ ਮੰਤਰੀ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਪੰਜਾਬ ਦਾ ਦੌਰਾ ਕਰਨਗੇ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਫਰਵਰੀ ਵਿਚ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕੀਤਾ ਸੀ।
ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ’ਤੇ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਵੀ ਕੀਤਾ ਸੀ। ਇੱਥੋਂ ਸ੍ਰੀ ਮੋਦੀ ਡੇਰਾ ਸੱਚਖੰਡ ਬੱਲਾਂ ਗਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਪੰਜਾਬ ਨੂੰ ਕਈ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਦੀ ਸੌਗਾਤ ਵੀ ਦੇਣਗੇ।
ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੌਰੇ ਦੀ ਸਹੀ ਤਾਰੀਖ ਹਾਲੇ ਤੈਅ ਨਹੀਂ ਹੋਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹੱਤਵਪੂਰਨ ਰੇਲਵੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਪੰਜਾਬ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਕਈ ਹੋਰ ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਜੁੜੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਸਿਆਸੀ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦਾ ਪਹਿਲਾ ਦੌਰਾ ਹੋਵੇਗਾ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਲਈ ਅਹਿਮ ਹੋ ਸਕਦਾ ਹੈ। ਪਾਰਟੀ ਇਸ ਰਾਹੀਂ ਸੂਬੇ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਦੀ ਕੋਸ਼ਿਸ਼ ਕਰੇਗੀ। ਇਸ ਕਾਰਨ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਸਿਰਫ਼ ਵਿਕਾਸ ਪ੍ਰਾਜੈਕਟਾਂ ਤੱਕ ਹੀ ਸੀਮਤ ਨਹੀਂ, ਸਗੋਂ ਸਿਆਸੀ ਪੱਖੋਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
