DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਸਰਕਾਰ ਦੀ ਅਪੀਲ ਦਰਕਿਨਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ Ashwani Kumar Mishra ਨੇ ਚੁੱਕੀ ਸਹੁੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਲਿਆ ਹਲਫ਼

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੋਮਵਾਰ ਨੂੰ ਜਸਟਿਸ ਅਸ਼ਵਨੀ ਕੁਮਾਰ ਮਿਸਰਾ ਨੂੰ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁਕਾਈ ਗਈ।
Advertisement

ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਨੂੰ ਸਹੁੰ ਚੁੱਕ ਸਮਾਗਮ ਰੋਕਣ ਦੀ ਅਪੀਲ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ । ਚੀਫ਼ ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ। ਪੰਜਾਬ ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ ਅਤੇ ਹਲਫ਼ ਸਮਾਗਮ ਤੋਂ ਪਹਿਲਾਂ ਕੇਂਦਰ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਲੈਣ ਦੀ ਪ੍ਰੀਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ ਸੀ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।

ਪੰਜਾਬ ਸਰਕਾਰ ਦੇ ਵਿਰੋਧ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿੱਚ ਉਹਨਾਂ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

Advertisement

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।

ਸਹੁੰ ਚੁੱਕ ਸਮਾਗਮ ਚੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੈਰਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੌਜੂਦ ਸਨ।

Advertisement

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।

ਚੇਤੇ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਸੀ।ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਮੁੱਖ ਜੱਜ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਨਾ ਚੁਕਾਈ ਜਾਵੇ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ।

ਪੰਜਾਬ ਦੀਆਂ ਸਿਆਸੀ ਹਸਤੀਆਂ ਵਿੱਚੋਂ ਸਿਰਫ਼ ਗਨੀਵ ਕੌਰ ਮਜੀਠੀਆ ਹਾਜ਼ਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਅੱਜ ਸਹੁੰ ਚੁੱਕ ਸਮਾਗਮਾਂ ’ਚ ਪੰਜਾਬ ਦੀਆਂ ਸਿਆਸੀ ਹਸਤੀਆਂ ਚੋਂ ਸਿਰਫ਼ ਗਨੀਵ ਕੌਰ ਮਜੀਠੀਆ ਹਾਜ਼ਰ ਹੋਈ। ਇਹਨਾਂ ਸਮਾਗਮਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀਆਂ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਸੱਤਾਧਾਰੀ ਧਿਰ ਦਾ ਕੋਈ ਵੀ ਨੁਮਾਇੰਦਾ ਹਾਜ਼ਰ ਨਹੀਂ ਹੋਇਆ। ਪੰਜਾਬ ਦੇ ਮੁੱਖ ਸਕੱਤਰ ਸਿਨਹਾ, ਡੀ.ਜੀ.ਪੀ ਅਤੇ ਐਡਵੋਕੇਟ ਜਨਰਲ ਹੀ ਹਾਜ਼ਰ ਸਨ ।

Advertisement
×