DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bribe Case: ਰਿਸ਼ਵਤ ਲੈਂਦਾ ਪੰਜਾਬ ਪੁਲੀਸ ਦਾ ਸਬ-ਇੰਸਪੈਕਟਰ ਗ੍ਰਿਫ਼ਤਾਰ

ਕੇਸ ਵਿੱਚੋਂ ਨਾਂ ਕੱਢਣ ਬਦਲੇ ਮੰਗੇ ਸੀ 50 ਹਜ਼ਾਰ ਰੁਪਏ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਪੁਲੀਸ ਦੇ ਇੱਕ ਸਬ-ਇੰਸਪੈਕਟਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮੇਵਾ ਸਿੰਘ ਸੰਗਰੂਰ ਦੇ ਸਾਈਬਰ ਸੈੱਲ ਵਿੱਚ ਤਾਇਨਾਤ ਸੀ। ਬਠਿੰਡਾ ਦੇ ਪਿੰਡ ਕੋਠੇ ਮਹਾਂ ਸਿੰਘ ਵਾਲਾ ਦੇ ਇੱਕ ਵਿਅਕਤੀ ਨੇ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਵਿਰੁੱਧ ਸੰਗਰੂਰ ਪੁਲੀਸ ਥਾਣੇ ਦੇ ਸਾਈਬਰ ਸੈੱਲ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ ਅਤੇ ਮੇਵਾ ਸਿੰਘ ਇਸ ਮਾਮਲੇ ਦਾ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਬ-ਇੰਸਪੈਕਟਰ ਨੇ ਉਸ ਦੀ ਪਤਨੀ ਨੂੰ ਕੇਸ ਵਿੱਚੋਂ ਕਢਵਾਉਣ (ਡਿਸਚਾਰਜ) ਲਈ 50,000 ਰੁਪਏ ਦੀ ਮੰਗ ਕੀਤੀ ਸੀ।

Advertisement

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਜਾਲ ਵਿਛਾਇਆ। ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Advertisement

ਉਨ੍ਹਾਂ ਅੱਗੇ ਦੱਸਿਆ ਕਿ ਮੇਵਾ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ (Prevention of Corruption Act) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Advertisement
×