ਰਿਸ਼ਵਤ ਮਾਮਲਾ: ਸਾਬਕਾ ਥਾਣਾ ਮੁਖੀ ਦੀ ਪੇਸ਼ਗੀ ਜ਼ਮਾਨਤ ’ਤੇ ਸੁਣਵਾਈ ਅੱਜ

ਰਿਸ਼ਵਤ ਮਾਮਲਾ: ਸਾਬਕਾ ਥਾਣਾ ਮੁਖੀ ਦੀ ਪੇਸ਼ਗੀ ਜ਼ਮਾਨਤ ’ਤੇ ਸੁਣਵਾਈ ਅੱਜ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਅਗਸਤ

ਪੰਜ ਲੱਖ ਰੁਪਏ ਰਿਸ਼ਵਤ ਦੇ ਕਥਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਥਾਣਾ ਮਨੀਮਾਜਰਾ ਦੀ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਵੱਲੋਂ 13 ਤੋਂ 15 ਅਗਸਤ ਤੱਕ ਪੇਸ਼ਗੀ ਜ਼ਮਾਨਤ ਲਈ ਦਾਖਲ ਕੀਤੀ ਗਈ ਅਰਜ਼ੀ ਦਾ ਸੀਬੀਆਈ ਨੇ ਵਿਰੋਧ ਕੀਤਾ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਰਜ਼ੀ ’ਤੇ ਸੁਣਵਾਈ 11 ਅਗਸਤ ’ਤੇ ਪਾ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਦੇ ਵਕੀਲ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਈ ਗਵਾਹਾਂ ਦੇ ਬਿਆਨ ਦਰਜ ਕਰਨੇ ਬਾਕੀ ਹਨ। ਇਸੇ ਦੌਰਾਨ ਜੇ ਜਸਵਿੰਦਰ ਕੌਰ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ। ਇਸ ਤੋਂ ਇਲਾਵਾ ਜਸਵਿੰਦਰ ਕੌਰ ਵੱਲੋਂ ਥਾਣਾ ਮਨੀਮਾਜਰਾ ਦੀ ਸੀਸੀਟੀਵੀ ਫੁਟੇਜ ਸੁਰੱਖਿਅਤ ਕਰਨ ਅਤੇ ਉਸ ਨੂੰ ਮੁਹੱਈਆ ਕਰਵਾਏ ਜਾਣ ਸਬੰਧੀ ਦਾਖ਼ਲ ਕੀਤੀ ਅਰਜ਼ੀ ’ਤੇ ਸੀਬੀਆਈ ਨੇ ਆਪਣਾ ਜਵਾਬ ਦਿੱਤਾ। ਸੀਬੀਆਈ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਕੋਲ 30 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਦੀ ਫੁਟੇਜ ਨਹੀਂ ਹੈ। ਕਿਉਂਕਿ ਸੀਬੀਆਈ ਨੇ ਉਸ ਤੋਂ ਪਹਿਲਾਂ ਹੀ ਡੀਵੀਆਰ ਨੂੰ ਕਬਜ਼ੇ ਵਿੱਚ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਜੋ ਫੁਟੇਜ ਸੀਬੀਈ ਕੋਲ ਹੈ ਉਹ ਸੁਰੱਖਿਆ ਹੈ ਅਤੇ ਬਚਾਅ ਪੱਖ ਨੂੰ ਦੇ ਦਿੱਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All