ਮੁਕੇਸ਼ ਕੁਮਾਰ
ਚੰਡੀਗੜ੍ਹ, 10 ਜੁਲਾਈ
ਇੱਕ ਲੈਣ ਦੇਣ ਦੇ ਮਾਮਲੇ ਵਿੱਚ ਪੰਜ ਲੱਖ ਰੁਪਏ ਰਿਸ਼ਵਤ ਮੰਗਣ ਦੇ ਕਥਿਤ ਦੋਸ਼ ਵਿੱਚ ਫ਼ਰਾਰ ਮਨੀਮਾਜਰਾ ਦੀ ਸਾਬਕਾ ਐੱਸਐੱਚਓ ਇੰਸਪੈਕਟਰ ਜਸਵਿੰਦਰ ਕੌਰ ਵਲੋਂ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਅੱਜ ਰੱਦ ਕਰ ਦਿੱਤੀ ਹੈ। ਜਸਵਿੰਦਰ ਕੌਰ ਨੇ ਜ਼ਮਾਨਤ ਅਰਜ਼ੀ ਵੀਰਵਾਰ ਨੂੰ ਦਾਖਲ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਅੱਜ (ਸ਼ੁੱਕਰਵਾਰ) ਤਕ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਸੀ। ਜਸਵਿੰਦਰ ਨੇ ਜ਼ਮਾਨਤ ਅਰਜ਼ੀ ਵਿੱਚ ਦਲੀਲ ਦਿੱਤੀ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਗਿਆ ਹੈ।