DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦੇਸ਼ਾਂ 'ਚ ਫਸੇ ਪੰਜਾਬੀਆਂ ਨੂੰ ਤੁਰੰਤ ਸੁਰੱਖਿਅਤ ਵਾਪਸ ਲਿਆਓ- ਡਾ. ਦਲਜੀਤ ਚੀਮਾ

ਇਰਾਨ-ਇਜ਼ਰਾਇਲ ਤਣਾਅ ਦਰਮਿਆਨ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨੂੰ ਅਪੀਲ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾਕਟਰ ਦਲਜੀਤ ਸਿੰਘ ਚੀਮਾ।
Advertisement

ਹੋਲਾ ਮਹੱਲਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿੱਖ ਕੌਮ ਦੀ ਤਾਕਤ, ਆਤਮਿਕ ਅਡੋਲਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਜੋ ਸਮਾਜ ਨੂੰ ਸੱਚ ਅਤੇ ਨਿਆਂ ਦੇ ਰਸਤੇ ‘ਤੇ ਅਡਿੱਗ ਰਹਿਣ ਦਾ ਸੰਦੇਸ਼ ਦਿੰਦਾ ਹੈ।

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਜਬਰੀ ਧਰਮ ਪਰਿਵਰਤਨ ਦੇ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਅਜਿਹੇ ਢੰਗ ਦੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਇਸ ਪਰਿਵਰਤਨ ’ਤੇ ਪ੍ਰਭਾਵਸ਼ਾਲੀ ਰੋਕ ਲੱਗ ਸਕੇ।

Advertisement

ਇਸ ਦੇ ਨਾਲ ਹੀ ਉਨ੍ਹਾਂ ਇਰਾਨ ਅਤੇ ਇਜ਼ਰਾਇਲ ਵਿੱਚ ਬਣੇ ਤਣਾਅ ਭਰੇ ਹਾਲਾਤਾਂ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਉੱਥੇ ਫਸੇ ਪੰਜਾਬੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਬੰਧਤ ਦੂਤਾਵਾਸਾਂ ਨਾਲ ਰਾਬਤਾ ਕਾਇਮ ਕਰਕੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਵੀ ਮੌਜੂਦ ਸਨ।

Advertisement

Advertisement
×