ਬੀਐੱਸਐੱਫ਼ ਮਾਮਲਾ: ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇੇਣ ਜਾ ਰਹੇ ਨੌਜਵਾਨਾਂ ਦਾ ਮੁਹਾਲੀ ਪੁਲੀਸ ਨੇ ਰਾਹ ਰੋਕਿਆ

ਬੀਐੱਸਐੱਫ਼ ਮਾਮਲਾ: ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇੇਣ ਜਾ ਰਹੇ ਨੌਜਵਾਨਾਂ ਦਾ ਮੁਹਾਲੀ ਪੁਲੀਸ ਨੇ ਰਾਹ ਰੋਕਿਆ

ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਅਕਤੂਬਰ                                          

ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਰਾਜ ਅੰਦਰ ਬੀਐੱਸਐੱਫ਼ ਦੀ ਤਾਇਨਾਤੀ ਕਰਨ ਅਤੇ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਕਰਨ ’ਤੇ ਅੱਜ ਇੱਥੋਂ ਫੇਜ਼-3ਏ ਸਥਿਤ ਐੱਫ਼ਪੀਏ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ। ਇਥੇ ਬੀਐੱਸਐੱਫ਼ ਦੀ ਤਾਇਨਾਤੀ ਅਤੇ ਸੂਬੇ ਦੇ ਅਧਿਕਾਰਾਂ ਉੱਤੇ ਚਰਚਾ ਕਰਨ ਬਾਅਦ ਵਿਦਿਆਰਥੀਆਂ ਨੇ ਪੰਜਾਬ ਦੇ ਰਾਜਪਾਲ ਮਿਲਣ ਲਈ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਦੇ ਡੀਐੱਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੈਰੀਕੇਡਿੰਗ ਕਰਕੇ ਨੌਜਵਾਨਾਂ ਦਾ ਰਾਹ ਰੋਕ ਲਿਆ। ਇਸ ਦੌਰਾਨ ਪੁਲੀਸ ਵੱਲੋਂ ਨੌਜਵਾਨਾਂ ਦੀ ਖਿੱਚ ਧੂਹ ਕੀਤੀ। ਉਧਰ ਚੰਡੀਗੜ੍ਹ ਦੇ ਮੈਜਸਿਟਰੇਟ ਮਨਦੀਪ ਢਿੱਲੋਂ ਨੇ ਧਰਨੇ ਵਿੱਚ ਪਹੁੰਚ ਕੇ ਨੌਜਵਾਨਾਂ ਤੋਂ ਮੰਗ ਪੱਤਰ ਲਿਆ ਅਤੇ ਰਾਜਪਾਲ ਰਾਹੀਂ ਕੇਂਦਰ ਨੂੰ ਭੇਜਣ ਦਾ ਭਰੋਸਾ ਦਿੱਤਾ।

ਇਸ ਮੌਕੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਸ਼ਮਸੁਲ ਇਸਲਾਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ਼ ਦੀ ਤਾਇਨਾਤੀ ਲਈ ਨਸ਼ਾ ਤਸਕਰੀ ਰੋਕਣ ਦਾ ਤਰਕ ਦੇਣਾ ਬਿਲਕੁਲ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਬੀਐੱਸਐੱਫ਼ ਦਾ ਘੇਰਾ 80 ਕਿੱਲੋਮੀਟਰ ਤੱਕ ਹੈ ਪ੍ਰੰਤੂ ਪਿਛਲੇ ਦਿਨੀਂ ਉੱਥੇ 2 ਹਜ਼ਾਰ ਕਰੋੜ ਦੀ ਹੈਰੋਇਨ ਫੜੀ ਗਈ ਹੈ। ਉੱਥੇ ਉਲਟਾ ਬੀਐੱਸਐੱਫ਼ ਦਾ ਘੇਰਾ ਘਟਾ ਕੇ 50 ਕਿੱਲੋਮੀਟਰ ਕਰ ਦਿੱਤਾ ਗਿਆ ਕਿਉਂਕਿ ਉੱਥੇ ਉਹ ਸਮਗਲਿੰਗ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੰਮੂ-ਕਸ਼ਮੀਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਫੌਜ ਤਾਇਨਾਤ ਹੈ ਕੀ ਉੱਥੇ ਹਾਲਾਤ ਸੁਧਰ ਗਏ? ਕੇਂਦਰ ਨੂੰ ਕੋਈ ਅਧਿਕਾਰ ਨਹੀਂ ਕੀ ਉਹ ਫੈਡਰਲਿਜ਼ਮ ਢਾਂਚੇ ਨੂੰ ਤਬਾਹ ਕਰੇ। ਕੋਈ ਵੀ ਦੇਸ਼ ਬਾਹਰੀ ਹਮਲੇ ਨਾਲ ਏਨਾ ਤਬਾਹ ਨਹੀਂ ਹੁੰਦਾ, ਜਿੰਨਾ ਅੰਦਰੂਨੀ ਹਮਲਿਆਂ ਨਾਲ ਹੁੰਦਾ ਹੈ।

ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਅਤੇ ਐੱਨਬੀਐੱਸ ਦੇ ਸੂਬਾ ਜਨਰਲ ਸਕੱਤਰ ਮੰਗਾ ਆਜ਼ਾਦ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਅਧਿਕਾਰਾਂ ਦੀ ਰੱਜ ਕੇ ਉਲੰਘਣਾ ਕੀਤੀ ਹੈ। ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨ ਕਾਰਨ ਪੰਜਾਬ ਵਿੱਚ ਭਾਜਪਾ ਦੀ ਹੋਂਦ ਦਿਨ ਪ੍ਰਤੀ ਦਿਨ ਖ਼ਤਮ ਹੁੰਦੀ ਜਾ ਰਹੀ ਹੈ, ਜਿਸ ਕਾਰਨ ਕੇਂਦਰ ਨੇ ਬੀਐੱਸਐੱਫ਼ ਦੀ ਛੱਤਰੀ ਹੇਠ ਸਿਆਸੀ ਸਰਗਰਮੀਆਂ ਤੇਜ਼ ਕਰਨ ਲਈ ਨਵਾਂ ਪੈਂਤੜਾ ਖੇਡਿਆ ਹੈ। ਸਟੇਜ ਦੀ ਕਾਰਵਾਈ ਪੀਐੱਸਯੂ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਨੇ ਬਾਖ਼ੂਬੀ ਨਾਲ ਨਿਭਾਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All