BSP: ਬਸਪਾ ਪੰਜਾਬ ਵਿੱਚ ਸਰਕਾਰ ਬਣਾਵੇਗੀ: ਬਿਪਲ
ਬਸਪਾ ਦੇ ਕੇਂਦਰੀ ਇੰਚਾਰਜ ਬਿਪਲ ਕੁਮਾਰ ਨੇ ਕਿਹਾ ਕਿ ਬਸਪਾ ਵੱਲੋਂ 2027 ਵਿੱਚ ਪੰਜਾਬ ਅੰਦਰ ਆਪਣੀ ਸਰਕਾਰ ਬਣਾ ਕੇ ਦੱਬੇ ਕੁਚਲੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਸ੍ਰੀ ਕੁਮਾਰ ਜ਼ਿਲ੍ਹੇ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ...
ਬਸਪਾ ਦੇ ਕੇਂਦਰੀ ਇੰਚਾਰਜ ਬਿਪਲ ਕੁਮਾਰ ਨੇ ਕਿਹਾ ਕਿ ਬਸਪਾ ਵੱਲੋਂ 2027 ਵਿੱਚ ਪੰਜਾਬ ਅੰਦਰ ਆਪਣੀ ਸਰਕਾਰ ਬਣਾ ਕੇ ਦੱਬੇ ਕੁਚਲੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਸ੍ਰੀ ਕੁਮਾਰ ਜ਼ਿਲ੍ਹੇ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਰਾਜ ਕਰਦੀਆਂ ਪਾਰਟੀਆਂ ਨੇ ਦੱਬੇ-ਕੁਚਲੇ ਤੇ ਗ਼ਰੀਬਾਂ ਲਈ ਕੋਈ ਕੰਮ ਨਹੀਂ ਕੀਤਾ। ਲਾਰੇ ਲਾ ਕੇ ਸੱਤਾ ਵਿੱਚ ਆਈ ‘ਆਪ’ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਚੁਸਤ ਤੇ ਦਰੁਸਤ ਕਰਨ ਲਈ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇ। ਮੀਟਿੰਗ ਦੌਰਾਨ ਸੂਬੇ ਦੇ ਇੰਚਾਰਜ ਅਜੀਤ ਸਿੰਘ ਭੈਣੀ, ਸੂਬੇ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਅਤੇ ਜ਼ਿਲ੍ਹਾ ਪ੍ਰਧਾਨ ਸਰਦੂਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇਸ ਲਈ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਬਡਵਾਲੀ, ਦਰਸ਼ਨ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।

