ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰ ਸਿੰਘ ਨਨਹੇੜੀਆਂ ਨੂੰ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਅਤੇ ਵਰਿਆਮ ਸਿੰਘ ਨੂੰ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਵਿਪੁਲ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ 1 ਜੁਲਾਈ, 2022 ਤੱਕ ਸੂਬਾਈ ਕਾਰਜਕਾਰਨੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਸ੍ਰੀ ਨਨਹੇੜੀਆਂ ਇਸ ਸਮੇਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਵੀ ਹਨ ਅਤੇ ਸ੍ਰੀ ਵਰਿਆਮ ਸਿੰਘ ਪਹਿਲਾਂ ਵੀ ਚੰਡੀਗੜ੍ਹ ਬਸਪਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।