ਬਸਪਾ ਦੇ ਨੈਸ਼ਨਲ ਚੀਫ ਕੋਆਰਡੀਨੇਟਰ ਆਕਾਸ਼ ਅਨੰਦ ਚੰਡੀਗੜ੍ਹ ਪਹੁੰਚੇ
ਪਾਰਟੀ ਦੇ ਵਿਸਥਾਰ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਵਰਕਰਾਂ ਨਾਲ ਕੀਤੀ ਮੀਟਿੰਗ
Advertisement
ਬਹੁਜਨ ਸਮਾਜ ਪਾਰਟੀ ਦੇ ਕੌਮੀ ਚੀਫ ਕੋਆਰਡੀਨੇਟਰ ਆਕਾਸ਼ ਆਨੰਦ ਅੱਜ ਚੰਡੀਗੜ੍ਹ ਪਹੁੰਚੇ।
ਉਨ੍ਹਾਂ ਉੱਤਰੀ ਭਾਰਤ ਵਿੱਚ ਪਾਰਟੀ ਦੇ ਵਿਸਥਾਰ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਆਨੰਦ ਨੇ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪਾਰਟੀ ਦੀ ਮੈਂਬਰਸ਼ਿਪ ਦੀ ਸਮੀਖਿਆ ਕੀਤੀ।
Advertisement
ਇਸ ਦੇ ਨਾਲ ਹੀ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਆ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
Advertisement
×