ਬਸਪਾ ਵੱਲੋਂ ਮੁਹਾਲੀ ’ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਸਪਾ ਵੱਲੋਂ ਮੁਹਾਲੀ ’ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਕਰਮਜੀਤ ਸਿੰਘ ਚਿੱਲਾ

ਐੱਸਏਐੱਸ ਨਗਰ(ਮੁਹਾਲੀ), 4 ਅਗਸਤ

ਬਹੁਜਨ ਸਮਾਜ ਪਾਰਟੀ ਵੱਲੋਂ ਤਹਿਸੀਲ ਪੱਧਰ ਉੱਤੇ ਦਿੱਤੇ ਧਰਨਿਆਂ ਦੇ ਸੱਦੇ ਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।

ਪਾਰਟੀ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਚੱਪੜਚਿੜ੍ਹੀ, ਹਰਨੇਕ ਸਿੰਘ, ਹਰਬੰਸ ਸਿੰਘ ਤੇ ਜਗਤਾਰ ਸਿੰਘ ਨੇ ਕਿਹਾ ਕਿ ਜ਼ਹਿਰਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਮੁੱਖ ਮੰਤਰੀ ਕੋਲ ਹੈ ਤੇ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ। ਬਸਪਾ ਆਗੂਆਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਕੁੱਝ ਮਹੀਨੇ ਪਹਿਲਾਂ ਰਾਜਪੁਰਾ,ਘਨੌਰ, ਖੰਨੇ ਤੇ ਹੋਰਨਾਂ ਥਾਵਾਂ ਉੱਤੇ ਫੜੀਆਂ ਨਾਜਾਇਜ਼ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਚਲਾਉਣ ਅਤੇ ਪੁਸ਼ਤ ਪਨਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਤਾਂ ਅੱਜ ਪੰਜਾਬ ਵਿੱਚ ਜਾਨਾਂ ਨਾ ਜਾਂਦੀਆਂ। ਆਗੂਆਂ ਨੇ ਐੱਸਡੀਐੱਮ ਨੂੰ ਪੰਜਾਬ ਦੇ ਰਾਜਪਾਲ ਲਈ ਮੰਗ ਪੱਤਰ ਵੀ ਸੌਂਪਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All