ਸ਼ਸ਼ੀ ਪਾਲ ਜੈਨ
ਖਰੜ, 19 ਅਕਤੂਬਰ
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਅੱਜ ਖਰੜ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਘਪਲੇ ਨੂੰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਵਿੱਚਜ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਵਿਪਲ ਕੁਮਾਰ ਅਤੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਪੁੱਜੇ। ਸ੍ਰੀ ਬੈਨੀਪਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਦਲਿਤ ਪਛੜਾ ਤੇ ਕਿਸਾਨ ਲਗਾਤਾਰ ਸੜਕਾਂ ਤੇ ਆਪਣੇ ਹੱਕਾਂ ਦੀ ਲੜਾਈ ਲਈ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦੀ ਲੜਾਈ ਬਸਪਾ ਲੜੇਗੀ। ਸ੍ਰੀ ਵਿਪਲ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਪਛੜਾ ਵਰਗ ਦੀ ਮੰਡਲ ਕਮਿਸ਼ਨ ਰਿਪੋਰਟ ਹਾਲੀ ਤੱਕ ਲਾਗੂ ਨਹੀਂ ਕੀਤੀ ਗਈ। ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਅਤੇ ਉਤਰ ਪ੍ਰਦੇਸ਼ ਤੋਂ ਆਉਂਦੇ ਸਸਤੇ ਝੋਨੇ ਦੇ ਟਰਾਲੇ ਕਾਂਗਰਸ ਦੀ ਮਿਲੀ ਭੁਗਤ ਨਾਲ ਹੋ ਰਹੇ ਹਨ। ਬਸਪਾ ਸੂਬਾ ਜਨਰਲ ਸਕੱਤਰ ਡਾ. ਨਛੱਤਰ ਪਾਲ ਨੇ ਕਿਹਾ ਕਿ ਬਸਪਾ ਪੰਜਾਬ ਵਿੱਚ ਇੱਕਮੁੱਠ ਹੋ ਕੇ ਜਮੀਨੀ ਪੱਧਰ ਤੇ ਵਿਚਰ ਰਹੀ ਹੈ। ਊਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਜਲੰਧਰ, 2 ਨਵੰਬਰ ਫਰੀਦਕੋਟ ਅਤੇ 6 ਨਵੰਬਰ ਨੂੰ ਲੁਧਿਆਣਾ ਵਿੱਚ ਮੁਜ਼ਾਹਰੇ ਹੋਣਗੇ। ਸੂਬਾ ਜਨਰਲ ਸਕੱਤਰ ਰਾਜਾ ਰਾਜਿੰਦਰ ਸਿੰਘ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸੂਬਾ ਜਰਨਲ ਸਕੱਤਰ ਨਛੱਤਰ ਪਾਲ, ਭਗਵਾਨ ਸਿੰਘ ਚੌਹਾਨ, ਰਛਪਾਲ ਸਿੰਘ ਰਾਜੂ, ਹਰਜੀਤ ਸਿੰਘ ਲੌਂਗੀਆ, ਰਾਜਾ ਰਾਜਿੰਦਰ ਸਿੰਘ ਨਨਹੇੜੀਆ, ਕੁਲਵੰਤ ਕੌਰ, ਸੋਢੀ ਵਿਕਰਮ ਸਿੰਘ, ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਸੁਖਦੇਵ ਚੱਪੜਚਿੜੀ, ਬਲਜਿੰਦਰ ਮਾਮੂਪੁਰ, ਪ੍ਰਵੀਨ ਬੰਗਾ, ਹਰਬੰਸ ਸਿੰਘ ਚਣਕੋਆ, ਮਾ. ਨਛੱਤਰ ਸਿੰਘ, ਸੁਰਿੰਦਰਪਾਲ ਸਿੰਘ ਸਹੋੜਾਂ ਸ਼ਾਮਲ ਸਨ ।