ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਕਸ਼ੇ ਦੀ ਪਾਲਣਾ ਨਾ ਕਰਨ ’ਤੇ ਇਮਾਰਤ ਸੀਲ

ਹਰਜੀਤ ਸਿੰਘ ਜ਼ੀਰਕਪੁਰ, 12 ਜੂਨ ਨਗਰ ਕੌਂਸਲ ਵੱਲੋਂ ਅੱਜ ਵੀਆਈਪੀ ਐਨਕਲੇਵ ਦੇ ਪਲਾਟ ਨੰਬਰ 45 ’ਤੇ ਉਸਾਰੀ ਕਰ ਰਹੇ ਵਿਅਕਤੀ ਨੂੰ ਮਨਜ਼ੂਰਸ਼ੁਦਾ ਨਕਸ਼ੇ ਦੀ ਪਾਲਣਾ ਨਾ ਕਰਨ ਤੋਂ ਬਾਅਦ ਨੋਟਿਸ ਜਾਰੀ ਕਰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ। ਬਿਲਡਰ ਵੱਲੋਂ...
ਇਮਾਰਤ ਸੀਲ ਕਰਦੇ ਹੋਏ ਅਧਿਕਾਰੀ। -ਫੋਟੋ: ਰੂਬਲ
Advertisement
ਹਰਜੀਤ ਸਿੰਘ

ਜ਼ੀਰਕਪੁਰ, 12 ਜੂਨ

Advertisement

ਨਗਰ ਕੌਂਸਲ ਵੱਲੋਂ ਅੱਜ ਵੀਆਈਪੀ ਐਨਕਲੇਵ ਦੇ ਪਲਾਟ ਨੰਬਰ 45 ’ਤੇ ਉਸਾਰੀ ਕਰ ਰਹੇ ਵਿਅਕਤੀ ਨੂੰ ਮਨਜ਼ੂਰਸ਼ੁਦਾ ਨਕਸ਼ੇ ਦੀ ਪਾਲਣਾ ਨਾ ਕਰਨ ਤੋਂ ਬਾਅਦ ਨੋਟਿਸ ਜਾਰੀ ਕਰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ। ਬਿਲਡਰ ਵੱਲੋਂ ਮਿਉਂਸਿਪਲ ਬਿਲਡਿੰਗ ਬਾਈਲਾਜ ਦੀ ਪਾਲਣਾ ਨਾ ਕਰਨ ’ਤੇ ਨਾਇਬ ਤਹਿਸੀਲਦਾਰ ਅਤੇ ਪੁਲੀਸ ਦੀ ਮੌਜੂਦਗੀ ਵਿੱਚ ਬਿਲਡਿੰਗ ਬ੍ਰਾਂਚ ਵੱਲੋਂ ਇਹ ਇਮਾਰਤ ਸੀਲ ਕਰਨ ਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਵੀਆਈਪੀ ਐਨਕਲੇਵ ਵਿੱਚ ਉਸਾਰੀਕਰਤਾ ਵੱਲੋਂ ਮਨਜ਼ੂਰਸ਼ੁਦਾ ਨਕਸ਼ੇ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਉਸ ਵੱਲੋਂ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅੱਜ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੌਂਸਲ ਕਿਸੇ ਵੀ ਬਿਲਡਰ ਅਤੇ ਹੋਰ ਨੂੰ ਪ੍ਰਵਾਨਿਤ ਨਕਸ਼ਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Advertisement