ਬੰਨੀ ਸੰਧੂ ਵੱਲੋਂ ਹੜ ਪ੍ਰਭਾਵਿਤ ਪਿੰਡ ਆਲਮਗੀਰ ਤੇ ਟਿਵਾਣਾ ਦਾ ਦੌਰਾ
ਕਿਸਾਨਾਂ ਤੇ ਮਜ਼ਦੂਰਾਂ ਨਾਲ ਹਮਦਰਦੀ ਪ੍ਰਗਟਾਈ
Advertisement
ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਲਾਲੜੂ ਨੇੜਲੇ ਪਿੰਡ ਆਲਮਗੀਰ ਅਤੇ ਟਿਵਾਣਾ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦਾ ਸਾਥ ਦੇਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪਿੰਡ ਦੇ ਲੋਕ ਏਕਤਾ ਨਾਲ ਖੜ੍ਹੇ ਰਹਿੰਦੇ ਹਨ ਤਾਂ ਹਰ ਸਮੱਸਿਆ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ।
ਬੰਨੀ ਸੰਧੂ ਨੇ ਅਫਸੋਸ ਜਤਾਇਆ ਕਿ 2023 ਵਿੱਚ ਬੰਨ੍ਹ ਟੁੱਟਣ ਕਾਰਨ ਆਏ ਭਿਆਨਕ ਸੈਲਾਬ ਤੋਂ ਬਾਅਦ ਪਿੰਡਾਂ ਵਿੱਚ ਖੇਤੀਯੋਗ ਜ਼ਮੀਨਾਂ, ਸੜਕਾਂ, ਸ਼ਮਸ਼ਾਨਘਾਟ ਅਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦੀ ਅਜੇ ਤੱਕ ਕੋਈ ਮੁਰੰਮਤ ਜਾਂ ਯੋਗ ਮੁਆਵਜ਼ਾ ਨਹੀਂ ਮਿਲਿਆ। ਹੁਣ ਫਿਰ ਨੁਕਸਾਨ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਸਰਕਾਰ ਵੱਲੋਂ ਵੱਧ ਤੋਂ ਵੱਧ ਮਦਦ ਉਨ੍ਹਾਂ ਤੱਕ ਪਹੁੰਚਾਈ ਜਾਵੇਗੀ ਅਤੇ ਲੋਕਾਂ ਦੇ ਸਾਰੇ ਜਾਇਜ਼ ਮਸਲੇ ਹੱਲ ਕਰਨ ਲਈ ਉਹ ਖ਼ੁਦ ਪੂਰੀ ਕੋਸ਼ਿਸ਼ ਕਰਨਗੇ।
Advertisement
Advertisement