ਕੈਬਨਿਟ ਮੰਤਰੀ ਬੀਬੀ ਮਾਨ ਵੱਲੋਂ ਖਰੜ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ : The Tribune India

ਕੈਬਨਿਟ ਮੰਤਰੀ ਬੀਬੀ ਮਾਨ ਵੱਲੋਂ ਖਰੜ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ

ਸ਼ਮਾਲਾਤ ਥਾਂ ਦੇ ਪਾਸ ਕੀਤੇ ਨਕਸ਼ੇ ਬਾਰੇ ਕੌਂਸਲ ਦੇ ਅਧਿਕਾਰੀਆਂ ਤੋਂ ਸਵਾਲ ਪੁੱਛੇ

ਕੈਬਨਿਟ ਮੰਤਰੀ ਬੀਬੀ ਮਾਨ ਵੱਲੋਂ ਖਰੜ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਗਰ ਕੌਂਸਲ ਦਫ਼ਤਰ ਦੇ ਰਿਕਾਰਡ ਦੀ ਜਾਂਚ ਕਰਦੇ ਹੋਏ।

ਸ਼ਸ਼ੀ ਪਾਲ ਜੈਨ

ਖਰੜ, 7 ਦਸੰਬਰ

ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੇ ਅੱਜ ਸਵੇਰੇ ਨਗਰ ਕੌਂਸਲ ਖਰੜ ਦੇ ਦਫਤਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਨਗਰ ਕੌਸਲ ਦਾ ਰਿਕਾਰਡ ਚੈੱਕ ਕੀਤਾ ਅਤੇ ਅਣਅਧਿਕਾਰਤ ਥਾਵਾਂ ’ਤੇ ਕਥਿਤ ਤੌਰ ’ਤੇ ਗਲਤ ਨਕਸ਼ੇ ਪਾਸ ਕਰਨ ਬਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਨੇ ਨਗਰ ਕੌਸਲ ਦੇ ਕੰਮਾਂ ਦਾ ਵੇਰਵਾ ਵੀ ਲਿਆ ਅਤੇ ਰਿਕਾਰਡ ਦੀ ਜਾਂਚ ਕੀਤੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਪੁੱਛਿਆ ਕਿ ਇਕ ਸ਼ਮਾਲਾਤ ਥਾਂ ’ਤੇ ਨਕਸ਼ਾ ਕਿਵੇਂ ਪਾਸ ਕੀਤਾ ਗਿਆ ਹੈ। ਇਸ ’ਤੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਕਸ਼ਾ ਗਲਤ ਪਾਸ ਹੋਇਆ ਸੀ ਅਤੇ ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਬੀਬੀ ਮਾਨ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਲੋਨੀਆਂ ਦੇ ਕਥਿਤ ਤੌਰ ’ਤੇ ਪਾਸ ਕੀਤੇ ਗਏ ਨਕਸ਼ਿਆਂ ਦੇ ਵੇਰਵੇ ਵੀ ਮੰਗੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਣਅਧਿਕਾਰਤ ਕੰਮ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਐੱਸਡੀਐੱਮ ਖਰੜ ਰਵਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਾਮਲਾਟ ਜ਼ਮੀਨ ਦੇ ਨਕਸ਼ੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਜਾਂ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਖਰੜ ਵਾਸੀਆਂ ਨੂੰ ਬੇਨਤੀ ਕੀਤੀ ਕਿ ਹਲਕੇ ’ਚ ਜਿੱਥੇ ਕਿਤੇ ਵੀ ਅਣਅਧਿਕਾਰਤ ਉਸਾਰੀ ਚੱਲ ਰਹੀ ਹੈ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ। ਅਜਿਹੀਆਂ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੀਬੀ ਮਾਨ ਨੇ ਕਿਹਾ ਕਿ ਖਰੜ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖਰੜ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਤੋਂ ਸਿਸਟਮ ਵਿਗਾੜ ਰੱਖਿਆ ਸੀ। ਬੀਬੀ ਮਾਨ ਨੇ ਤਾੜਨਾ ਕੀਤੀ ਕਿ ਹਲਕਾ ਖਰੜ ਵਿੱਚ ਰਿਸਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦਾ ਏਜੰਡਾ ਮੈਂਬਰਾਂ ਨੂੰ ਨਾ ਭੇਜਣ ਬਾਰੇ ਜਵਾਬ-ਤਲਬੀ

ਖਰੜ ਨਗਰ ਕੌਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਗੀਆਂ ਨੇ ਦੱਸਿਆ ਕਿ ਖਰੜ ਨੂੰ ਕਜੌਲੀ ਵਾਟਰ ਵਰਕਸ ਰਾਹੀਂ ਪਾਣੀ ਸਪਲਾਈ ਕਰਨ ਦਾ ਜੋ ਪੱਤਰ ਪੰਜਾਬ ਸਰਕਾਰ ਵੱਲੋਂ ਮਿਲਿਆ ਸੀ, ਉਸ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ 9 ਦਸੰਬਰ ਨੂੰ ਮੀਟਿੰਗ ਬਲਾਉਣ ਲਈ ਏਜੰਡਾ ਭੇਜਿਆ ਸੀ ਤੇ ਕੌਂਸਲਰਾਂ ਤੱਕ ਏਜੰਡਾ ਪਹੁੰਚਾਉਣ ਲਈ ਨਗਰ ਕੌਸਲ ਦੇ ਸੁਪਰਡੈਂਟ ਦੀ ਡਿਊਟੀ ਲਗਾਈ ਸੀ। ਜਦੋਂ ਉਨ੍ਹਾਂ ਇਸ ਸਬੰਧੀ ਸੁਪਰਡੈਂਟ ਨਾਲ ਗੱਲਬਾਤ ਕੀਤੀ ਤਾਂ ਪਤਾ ਚੱਲਿਆ ਕਿ ਇਹ ਏਜੰਡਾ ਕੌਂਸਲਰਾਂ ਤੱਕ ਨਹੀਂ ਪਹੁੰਚਾਇਆ ਗਿਆ। ਜਦੋਂ ਇਸ ਸਬੰਧੀ ਸੁਪਰਡੈਂਟ ਗੁਰਮਿੰਦਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਬਾਅਦ ਦੁਪਹਿਰ ਦਫਤਰ ਤੋਂ ਆ ਗਏ ਸਨ ਅਤੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All