ਨਸ਼ਾ ਮੁਕਤ ਚੰਡੀਗੜ੍ਹ ਲਈ ਸਾਂਝੇ ਯਤਨ ਕਰਨ ਦਾ ਸੱਦਾ
ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ ’ਤੇ ‘ਨਸ਼ੇ ਦੇ ਖ਼ਿਲਾਫ਼ ਵਾਕਾਥੌਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸ੍ਰੀ ਕਟਾਰੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਚੰਡੀਗੜ੍ਹ ਨੂੰ...
ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ ’ਤੇ ‘ਨਸ਼ੇ ਦੇ ਖ਼ਿਲਾਫ਼ ਵਾਕਾਥੌਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸ੍ਰੀ ਕਟਾਰੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਪ੍ਰਸ਼ਾਸਨ ਅਤੇ ਨਾਗਰਿਕਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੱਦਾ ਦਿੱਤਾ। ਇਹ ਵਾਕਾਥੌਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕਰਵਾਈ ਗਈ ਹੈ, ਜਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਸ੍ਰੀ ਕਟਾਰੀਆ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ, ਪਰਿਵਾਰਾਂ, ਭਾਈਚਾਰਿਆਂ ਅਤੇ ਨਾਗਰਿਕਾਂ ਦੇ ਸਮੂਹਿਕ ਯਤਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੇ ਦਰਮਿਆਨ ਵੱਧ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਤੇ ਸਕਾਰਾਤਮਕ ਵਿਕਲਪ ਚੁਣਨ ਦੀ ਤਾਕੀਦ ਕੀਤੀ। ਇਸ ਮੌਕੇ ਮੌਜੂਦ ਨੌਜਵਾਨਾਂ ਅਤੇ ਵੱਖ-ਵੱਖ ਵਰਗ ਦੇ ਅਧਿਕਾਰੀਆਂ ਨੇ ਨਸ਼ੇ ਤੋਂ ਦੂਰ ਰਹਿਣ ਅਤੇ ਚੰਡੀਗੜ੍ਹ ਨੂੰ ਸੁਰੱਖਿਅਤ ਅਤੇ ਤੰਦਰੁਸਤ ਸ਼ਹਿਰ ਬਣਾਉਣ ਵਿੱਚ ਯੋਗਦਾਨ ਦੇਣ ਦੀ ਸਹੁੰ ਚੁੱਕੀ। ਇਸ ਵਾਕਾਥੌਨ ਵਿੱਚ ਚੰਡੀਗੜ੍ਹ ਦੇ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਟਰੈਫਿਕ ਪੁਲੀਸ ਅਤੇ ਖੇਡ ਵਿਭਾਗ ਦੇ ਵਿਦਿਆਰਥੀ ਤੇ ਖਿਡਾਰੀਆਂ ਨੇ ਹਿੱਸਾ ਲਿਆ।

