ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਉਨਤੀ ਯੋਜਨਾ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਤੇਵਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਮੁੱਖ ਮਹਿਮਾਨ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਹੜੇ ਲੋਕ ਸਮੇਂ ਦੇ ਨਾਲ ਤਬਦੀਲੀ ਨਹੀਂ ਲਿਆਉਂਦੇ ਉਹ ਪਿੱਛੇ ਰਹਿ ਜਾਂਦੇ ਹਨ। ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਮਾਹਿਰਾਂ ਦੇ ਸੁਝਾਵਾਂ ’ਤੇ ਅਮਲ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਧੰਨਵਾਦ ਕੀਤਾ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਨਿਰਮਲ ਸਿੰਘ, ਖੇਤੀਬਾਡੀ ਅਫ਼ਸਰ ਡਾ. ਇਕਬਾਲਜੀਤ ਸਿੰਘ, ਡਾ. ਬੂਟਾ ਸਿੰਘ, ਡਾ. ਗੁਰਪਾਲ ਸਿੰਘ, ਡਾ. ਦਮਨ ਝਾਂਜੀ, ਡਾ.ਸਤਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਡਾ. ਜਤਿੰਦਰ ਸਿੰਘ, ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਨੇ ਵਿਚਾਰ ਪੇਸ਼ ਕੀਤੇ।
