ਸਪੇਨ ਤੇ ਦੁਬਈ ਤੋਂ ਪਰਤੇ ਵਿਅਕਤੀਆਂ ਨੂੰ ਕਰੋਨਾ

ਜ਼ਿਲ੍ਹੇ ਵਿੱਚ ਕਰੋਨਾ ਦੇ ਦੋ ਨਵੇਂ ਮਾਮਲੇ

ਸਪੇਨ ਤੇ ਦੁਬਈ ਤੋਂ ਪਰਤੇ ਵਿਅਕਤੀਆਂ ਨੂੰ ਕਰੋਨਾ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਜੁਲਾਈ                                          

ਮੁਹਾਲੀ ਵਿੱਚ ਕਈ ਦਿਨਾਂ ਬਾਅਦ ਫਿਰ ਤੋਂ ਕਰੋਨਾਵਾਇਰਸ ਨੇ ਜ਼ੋਰ ਫੜ ਲਿਆ ਹੈ। ਅੱਜ ਕਰੋਨਾ ਤੋਂ ਪੀੜਤ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਮੁਹਾਲੀ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ 278 ਹੋ ਗਈ ਹੈ, ਜਿਨ੍ਹਾਂ ’ਚੋਂ 76 ਨਵੇਂ ਕੇਸ ਐਕਟਿਵ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਦੋ ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-91 ਦਾ 33 ਸਾਲਾ ਵਿਅਕਤੀ ਸ਼ਾਮਲ ਹੈ, ਜੋ ਹਾਲ ਹੀ ਵਿੱਚ ਸਪੇਨ ਤੋਂ ਪਰਤਿਆ ਹੈ। ਸਿਹਤ ਵਿਭਾਗ ਨੇ ਬੀਤੇ ਦਿਨੀਂ ਉਸ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ, ਅੱਜ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੰਝਹੀ ਫੇਜ਼-10 ਦਾ 24 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ।ਸਿਵਲ ਸਰਜਨ ਨੇ ਦੱਸਿਆ ਕਿ ਦੋਵੇਂ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

\Bਟੱਲੇਵਾਲ(ਲਖਵੀਰ ਸਿੰਘ ਚੀਮਾ): \Bਥਾਣਾ ਟੱਲੇਵਾਲ ਅਧੀਨ ਪਿੰਡ ਭੋਤਨਾ ਦੇ ਨੌਜਵਾਨ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਥਾਣਾ ਟੱਲੇਵਾਲ ਦੇ ਏਐੱਸਆਈ ਪ੍ਰੀਤਮ ਸਿੰਘ ਨੇ ਦੱਸਿਆ ਕਿ ਭੋਤਨਾ ਨਿਵਾਸੀ ਜਗਤਾਰ ਸਿੰਘ 25 ਜੂਨ ਨੂੰ ਦੁਬਈ ਤੋਂ ਪਰਤਿਆ ਸੀ, ਜਿਸ ਨੂੰ ਸੰਘੇੜਾ ਦੇ ਇਕਾਂਤਵਾਸ ਸੈਂਟਰ ਵਿੱਚ ਰੱਖਿਆ ਗਿਆ ਸੀ। ਉਸ ਦੀ ਅੱਜ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕਰ ਲਿਆ ਗਿਆ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All