ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਕੈਂਪ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 20 ਜੂਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ 20 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ ਇਤਿਹਾਸ ਅਤੇ ਗਤਕਾ ਸਿਖਲਾਈ ਕੈਂਪ ਲਾਇਆ ਗਿਆ। ਇਸ...
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 20 ਜੂਨ

Advertisement

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ 20 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ ਇਤਿਹਾਸ ਅਤੇ ਗਤਕਾ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ 105 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਵੀ ਕਰਵਾਈ ਗਈ।

ਅੱਜ ਕੈਂਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੇ ਗਤਕਾ, ਲੈਕਚਰ, ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਨਗਦ ਪੁਰਸਕਾਰ, ਇਤਿਹਾਸਕ ਕਿਤਾਬਾਂ ਅਤੇ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਅਵਤਾਜ ਸਿੰਘ, ਅਰਮਾਨਜੋਤ ਸਿੰਘ ਅਤੇ ਅਭੀਜੋਤ ਸਿੰਘ ਨੂੰ ਬਿਹਤਰੀਨ ਵਿਦਿਆਰਥੀ ਦਾ ਖ਼ਿਤਾਬ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਚੰਡੀਗੜ੍ਹ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਮਰਨਜੀਤ ਸਿੰਘ, ਗਤਕਾ ਅਖਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਕੋਚ ਦਵਿੰਦਰ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਮੌਜੂਦ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement
Show comments