DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਂਸਲਰ ਹਰਦੀਪ ਬੁਟੇਰਲਾ ਦੇ ਪਿਤਾ ਦੀ ਯਾਦ ’ਚ ਕੈਂਪ

ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਉਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਵਾਲੰਟੀਅਰਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ।
Advertisement

ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਅਤੇ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਪਿਤਾ ਮਰਹੂਮ ਗੁਰਨਾਮ ਸਿੰਘ ਬੁਟੇਰਲਾ ਦੀ ਯਾਦ ਵਿੱਚ 31ਵਾਂ ਵਿਸ਼ਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਸੈਕਟਰ 41-ਬੀ, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿੱਚ ਲਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਜਦਕਿ ਸੀਵਰੇਜ ਬੋਰਡ ਪੰਜਾਬ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸ੍ਰੀ ਭੁੱਲਰ ਨੇ ਬੁਟੇਰਲਾ ਪਰਿਵਾਰ ਵੱਲੋਂ ਹਰ ਵਾਰ ਲਗਾਏ ਜਾ ਰਹੇ ਖੂਨਦਾਨ ਕੈਂਪ ਸਮੇਤ ਹੋਰ ਕੈਂਪਾਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਖੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਸਰਟੀਫਿਕੇਟ ਅਤੇ ਗਮਲਿਆਂ ਸਮੇਤ ਪੌਦੇ ਵੰਡੇ। ਖੁਦ ਹਰਦੀਪ ਸਿੰਘ ਬੁਟੇਰਲਾ ਨੇ ਵੀ ਖੂਨਦਾਨ ਕੀਤਾ। ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਵੀ ਵਾਲੰਟੀਅਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਰਕਾਰੀ ਮਲਟੀ-ਸਪੈਸ਼ਿਲਿਟੀ ਹਸਪਤਾਲ ਸੈਕਟਰ 16 ਦੇ ਡਾਕਟਰਾਂ ਦੀ ਟੀਮ ਨੇ 110 ਯੂਨਿਟ ਖੂਨ ਇਕੱਤਰ ਕੀਤਾ ਅਤੇ ਜੀ ਐੱਮ ਸੀ ਐੱਚ-32 ਦੇ ਡਾਕਟਰਾਂ ਨੇ ਅੱਖਾਂ ਦੀ ਜਾਂਚ ਕੀਤੀ। ਕੈਂਪ ਵਿੱਚ 109 ਜਣਿਆਂ ਦੇ ਟੈਸਟ ਵੀ ਮੁਫ਼ਤ ਕੀਤੇ ਗਏ।

Advertisement

ਪਬਲਿਕ ਵੈੱਲਫੇਅਰ ਐਸੋਸੀਏਸ਼ਨ ਸੈਕਟਰ 41 ਵੱਲੋਂ ਮੈਡੀਕਲ ਚੈਕਅੱਪ ਕੈਂਪ ਅਤੇ ਮਨੋਚਿਕਿਤਸਕ ਕੈਂਪ ਲਗਾਇਆ ਗਿਆ।

Advertisement

ਇਸ ਮੌਕੇ ਮੇਅਰ ਸੌਰਭ ਜੋਸ਼ੀ, ‘ਆਪ’ ਦੇ ਪ੍ਰਦੇਸ਼ ਪ੍ਰਧਾਨ ਵਿਜੈਪਾਲ ਸਿੰਘ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਅੰਜੂ ਕਟਿਆਲ, ਕੌਂਸਲਰ ਦਮਨਪ੍ਰੀਤ ਸਿੰਘ ਬਾਦਲ, ‘ਆਪ’ ਆਗੂ ਅਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ, ਚੰਡੀਗੜ੍ਹ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਜੁਝਾਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਬਡਹੇੜੀ, ਮਨਜੀਤ ਰਾਣਾ ਸਰਪੰਚ, ਤਰਲੋਚਨ ਬੈਦਵਾਨ, ਹਰਦੀਪ ਬਠਲਾਣਾ, ਸੀਨੀਅਰ ਡਿਪਟੀ ਮੇਅਰ ਜਸਮਨਪ੍ਰੀਤ ਸਿੰਘ, ਕਾਂਗਰਸੀ ਕੌਂਸਲਰ ਪ੍ਰੇਮ ਲਤਾ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਤੋਂ ਗੁਰਪ੍ਰੀਤ ਸਿੰਘ ਸੋਮਲ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਖੁੱਡਾ ਅਲੀ ਸ਼ੇਰ ਆਦਿ ਹਾਜ਼ਰ ਸਨ।

Advertisement
×