ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਕਟਰ-76 ਤੋਂ 80 ਦੇ ਵਸਨੀਕਾਂ ਤੇ ਅਲਾਟੀਆਂ ਵੱਲੋਂ ਮੋਮਬੱਤੀ ਮਾਰਚ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 16 ਮਈ ਇੱਥੋਂ ਦੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਦੇ ਫ਼ੈਸਲੇ ਅਨੁਸਾਰ ਸੈਕਟਰ ਵਾਸੀਆਂ ਅਤੇ ਅਲਾਟੀਆਂ ਨੇ ਪੰਜਾਬ ਸਰਕਾਰ ਵੱਲੋਂ ਗਮਾਡਾ ਰਾਹੀਂ ਪਲਾਟਾਂ ਦੀਆਂ ਵਧਾਈਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ...
ਮੋਮਬੱਤੀ ਮਾਰਚ ਵਿੱਚ ਹਿੱਸਾ ਲੈਂਦੇ ਹੋਏ ਸੈਕਟਰ-76 ਤੋਂ 80 ਦੇ ਵਸਨੀਕ ਤੇ ਅਲਾਟੀ।
Advertisement

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 16 ਮਈ

Advertisement

ਇੱਥੋਂ ਦੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਦੇ ਫ਼ੈਸਲੇ ਅਨੁਸਾਰ ਸੈਕਟਰ ਵਾਸੀਆਂ ਅਤੇ ਅਲਾਟੀਆਂ ਨੇ ਪੰਜਾਬ ਸਰਕਾਰ ਵੱਲੋਂ ਗਮਾਡਾ ਰਾਹੀਂ ਪਲਾਟਾਂ ਦੀਆਂ ਵਧਾਈਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਮਬੱਤੀ ਮਾਰਚ ਕੀਤਾ। ਸੈਕਟਰ ਵਾਸੀਆਂ ਅਤੇ ਅਲਾਟੀਆਂ ਨੇ ਪੰਜਾਬ ਸਰਕਾਰ ਅਤੇ ਗਮਾਡਾ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਰਬਸੰਮਤੀ ਨਾਲ 22 ਮਈ ਨੂੰ ਮੁੜ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦੇਣ ਅਤੇ ਪਰਿਵਾਰਾਂ ਸਮੇਤ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਸੈਕਟਰ-80 ਦੀਆਂ ਸਮੂਹ ਰਜਿਸਟਰਡ ਰੈਜ਼ੀਡੈਂਟ ਵੈੱਲਫੇਅਰ ਕਮੇਟੀਆਂ ਦੇ ਪ੍ਰਧਾਨ ਸਰਦੂਲ ਸਿੰਘ ਪੂਨੀਆ ਨੇ ਕਿਹਾ ਕਿ 22 ਮਈ ਨੂੰ ਗਮਾਡਾ ਦਫ਼ਤਰ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਸਬੰਧੀ ਘਰ-ਘਰ ਜਾ ਕੇ ਸੈਕਟਰ ਵਾਸੀਆਂ ਤੇ ਆਮ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਕਮੇਟੀ ਦੇ ਪ੍ਰਧਾਨ ਤੇ ਕੌਂਸਲਰ ਸੁੱਚਾ ਸਿੰਘ ਕਲੌੜ, ਜਨਰਲ ਸਕੱਤਰ ਸੰਤ ਸਿੰਘ, ਪ੍ਰਕਾਸ਼ ਸਿੰਘ, ਮੀਤ ਪ੍ਰਧਾਨ ਗੁਰਦੇਵ ਸਿੰਘ ਧਨੋਆ ਆਦਿ ਵੀ ਮੌਜੂਦ ਸਨ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 24 ਸਾਲ ਪਹਿਲਾਂ ਪੁੱਡਾ/ਗਮਾਡਾ ਰਾਹੀਂ ਮੁਹਾਲੀ ਵਿੱਚ ਸੈਕਟਰ-76 ਤੋਂ 80 ਵਿੱਚ ਪਲਾਟਾਂ ਦੀ ਅਲਾਟਮੈਂਟ ਲਈ ਹਾਊਸਿੰਗ ਸਕੀਮ ਲਾਂਚ ਕੀਤੀ ਸੀ ਅਤੇ ਸਾਲ 2001 ਵਿੱਚ ਸਫਲ ਅਲਾਟੀਆਂ ਕੋਲੋਂ ਪਲਾਟਾਂ ਦੀ ਕੁੱਲ ਕੀਮਤ ਦਾ 25 ਫੀਸਦੀ ਵਸੂਲ ਕੀਤਾ ਗਿਆ ਅਤੇ ਦਸੰਬਰ 2002 ਤੱਕ ਪਲਾਟਾਂ ਦਾ ਕਬਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਗਮਾਡਾ ਵੱਲੋਂ ਪਲਾਟਾਂ ਦੀ ਅਲਾਟਮੈਂਟ 2007 ਵਿੱਚ ਸ਼ੁਰੂ ਕੀਤੀ ਗਈ ਜੋ ਹਾਲੇ ਵੀ ਜਾਰੀ ਹੈ। ਕਰੀਬ 100 ਤੋਂ ਵੱਧ ਅਲਾਟੀਆਂ ਨੂੰ ਅਜੇ ਵੀ ਪਲਾਟਾਂ ਦੇ ਕਬਜ਼ੇ ਨਹੀਂ ਮਿਲੇ ਹਨ। ਬੁਲਾਰਿਆਂ ਨੇ ਕਿਹਾ ਕਿ ਹੁਣ 23 ਸਾਲ ਬਾਅਦ ਗਮਾਡਾ ਦੇ ਮਿਲਖ ਅਫ਼ਸਰ ਵੱਲੋਂ ਪਲਾਟ ਮਾਲਕਾਂ/ਅਲਾਟੀਆਂ ਨੂੰ 2645 ਰੁਪਏ 50 ਪੈਸੇ ਪ੍ਰਤੀ ਗਜ ਦੇ ਹਿਸਾਬ ਨਾਲ ਵਾਧੂ ਕੀਮਤ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਜੋ ਸਰਾਸਰ ਧੱਕਾ ਹੈ। ਇਹੀ ਨਹੀਂ ਇਹ ਰਾਸ਼ੀ 8 ਫੀਸਦੀ ਵਿਆਜ ਨਾਲ ਜਮ੍ਹਾਂ ਕਰਾਉਣ ਲਈ ਕਿਹਾ ਜਾ ਰਿਹਾ ਹੈ ਜਦੋਂਕਿ ਗਮਾਡਾ ਦੇ ਨਿਯਮਾਂ ਤੇ ਅਲਾਟਮੈਂਟ ਲੈਟਰ ਆਦਿ ਵਿੱਚ ਅਜਿਹੀ ਕੋਈ ਸ਼ਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੈਕਟਰ-76 ਤੋਂ 80 ਲਈ ਗ੍ਰਹਿਣ ਕੀਤੀ 1264 ਏਕੜ ਜ਼ਮੀਨ ’ਚੋਂ ਲਗਪਗ 80 ਏਕੜ ਜ਼ਮੀਨ ਸੈਕਟਰ 85 ਤੋਂ 89 ਵਿੱਚ ਗਮਾਡਾ ਨੇ ਸ਼ਾਮਲ ਕਰ ਦਿੱਤੀ ਹੈ। ਇਸ ਜ਼ਮੀਨ ’ਤੇ ਵਾਧੂ ਕੀਮਤ ਦੀ ਵਸੂਲੀ ਵੀ ਸੈਕਟਰ-76 ਤੋਂ 80 ਦੇ ਪਲਾਟ ਮਾਲਕਾਂ ਤੋਂ ਲਈ ਜਾ ਰਹੀ ਹੈ।

Advertisement
Show comments