ਪੀਯੂ ਟੀਚਰਜ਼ ਐਸੋਸੀਏਸ਼ਨ ਵੱਲੋਂ ਮਸਲਿਆਂ ਦੇ ਹੱਲ ਲਈ ਮੋਮਬੱਤੀ ਮਾਰਚ

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ

ਪੀਯੂ ਟੀਚਰਜ਼ ਐਸੋਸੀਏਸ਼ਨ ਵੱਲੋਂ ਮਸਲਿਆਂ ਦੇ ਹੱਲ ਲਈ ਮੋਮਬੱਤੀ ਮਾਰਚ

ਯੂਨੀਵਰਸਿਟੀ ਕੈਂਪਸ ਵਿੱਚ ਮੋਮਬੱਤੀ ਮਾਰਚ ਕੱਢਦੇ ਹੋਏ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦੇ।

ਕੁਲਦੀਪ ਸਿੰਘ
ਚੰਡੀਗੜ੍ਹ, 2 ਦਸੰਬਰ

ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪੀਫਕਟੋ) ਦੇ ਸੱਦੇ ਉੱਤੇ ਪੀ.ਯੂ. ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ ਲਈ ਪੰਜਾਬ ਯੂਨੀਵਰਸਿਟੀ ਸਥਿਤ ਗਾਂਧੀ ਭਵਨ ਨਜ਼ਦੀਕ ਅੱਜ ਮੋਮਬੱਤੀ ਮਾਰਚ ਕੱਢਿਆ ਗਿਆ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕਰਦਿਆਂ ਆਪਣੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ।

ਪੂਟਾ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ ਅਤੇ ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਹੋਰਨਾਂ ਮੁਲਾਜ਼ਮਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਵੀ ਲਾਗੂ ਕਰ ਦਿੱਤਾ ਹੈ ਪ੍ਰੰਤੂ ਸਿਰਫ਼ ਅਧਿਆਪਕਾਂ ਨਾਲ ਹੀ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਲਈ ਤਨਖਾਹ ਕਮਿਸ਼ਨ ਵਿੱਚ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ। ਸਰਕਾਰ ਦੇ ਅਧਿਆਪਕ ਵਰਗ ਪ੍ਰਤੀ ਇਸ ਅਣਦੇਖੀ ਅਤੇ ਵਤੀਰੇ ਨੂੰ ਲੈ ਕੇ ਸਮੁੱਚੇ ਪੰਜਾਬ ਅਤੇ ਚੰਡੀਗੜ੍ਹ ਦਾ ਅਧਿਆਪਕ ਵਰਗ ਪ੍ਰੇਸ਼ਾਨ ਹੈ।

ਉਨ੍ਹਾਂ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਹਰ ਵਰਗ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧਤਾ ਦਰਸਾਉਂਦੇ ਆ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਦਾ ਮਾਹੌਲ ਵਧੀਆ ਕਰਨ ਦੀਆਂ ਗੱਲਾਂ ਕਰ ਰਹੇ ਹਨ ਪ੍ਰੰਤੂ ਕਾਲਜਾਂ ਤੇ ਯੂਨੀਵਰਸਿਟੀਆ ਦੇ ਅਧਿਆਪਕਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ਉੱਤੇ ਉਤਰਨਾ ਪੈ ਰਿਹਾ ਹੈ ਅਤੇ ਰੈਲੀਆਂ ਕਰਨੀਆਂ ਪੈ ਰਹੀਆਂ ਹਨ। ਇੱਥੋਂ ਤੱਕ ਕਿ ਇਸ ਤੋਂ ਪਹਿਲਾਂ ਭੁੱਖ ਹੜਤਾਲ ਦੌਰਾਨ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਖ਼ੁਦ ਭਰੋਸਾ ਦੇ ਕੇ ਹੜਤਾਲ ਖ਼ਤਮ ਵੀ ਕਰਵਾ ਚੁੱਕੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਸਿਰਫ਼ ਲਾਰੇ ਲੱਪਿਆਂ ਨਾਲ ਹੀ ਡੰਗ ਟਪਾ ਰਹੀ ਹੈ ਅਤੇ ਝੂਠੇ ਐਲਾਨ ਕਰਕੇ ਲੋਕਾਂ ਨੂੰ ਸਬਜ਼ਬਾਗ ਦਿਖਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੋ ਜਿਹੇ ਲਾਰੇ-ਲੱਪਿਆਂ ਅਤੇ ਝੂਠੇ ਵਾਅਦਿਆਂ ਨਾਲ ਕਾਂਗਰਸ ਪਾਰਟੀ ਨੇ ਸੱਤਾ ਹਥਿਆਈ ਸੀ, ਹੁਣ ਆਪਣੇ ਅਖੀਰਲੇ ਦਿਨਾਂ ਵਿੱਚ ਫਿਰ ਤੋਂ ਉਹੋ ਜਿਹੇ ਲਾਰੇ ਅਤੇ ਝੂਠੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਸੱਤਵਾਂ ਤਨਖਾਹ ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਜੇਕਰ ਸਰਕਾਰ ਨੇ ਹਾਲੇ ਵੀ ਅਣਦੇਖੀ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All