ਕੈਪਟਨ ਦਿਓਲ ਬੇਲਾ ਕਾਲਜ ਦੇ ਕੈਡਿਟਾਂ ਦੇ ਰੂ-ਬ-ਰੂ
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਐੱਨਸੀਸੀ ਨੇਵਲ ਯੂਨਿਟ ਦੇ ਕੈਡਿਟਾਂ ਲਈ ਇੱਕ ਵਿਸ਼ੇਸ਼ ਰਾਬਤਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਮੌਕੇ ਕੈਪਟਨ ਹਰਜੀਤ ਸਿੰਘ ਦਿਓਲ...
Advertisement
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਐੱਨਸੀਸੀ ਨੇਵਲ ਯੂਨਿਟ ਦੇ ਕੈਡਿਟਾਂ ਲਈ ਇੱਕ ਵਿਸ਼ੇਸ਼ ਰਾਬਤਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਮੌਕੇ ਕੈਪਟਨ ਹਰਜੀਤ ਸਿੰਘ ਦਿਓਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਪਟਨ ਹਰਜੀਤ ਸਿੰਘ ਦਿਓਲ ਵਨ ਪੰਜਾਬ ਨੇਵੀ ਯੂਨਿਟ ਐੱਨ.ਸੀ.ਸੀ. ਨਯਾ ਨੰਗਲ ਦੇ ਕਮਾਂਡਿੰਗ ਅਫ਼ਸਰ ਹਨ। ਉਨ੍ਹਾਂ ਕੈਡਿਟਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਨੂੰ ਦੇਸ਼ ਸੇਵਾ ਵਿੱਚ ਹਿੱਸਾ ਪਾਉਣ ਲਈ ਕਾਲਜ ਵਿੱਚ ਚੱਲ ਰਹੀਆਂ ਐੱਨਸੀਸੀ ਅਤੇ ਐੱਨਐੱਸਐੱਸ ਯੂਨਿਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਡਾ. ਮਮਤਾ ਅਰੋੜਾ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਸੁਨੀਤਾ ਰਾਣੀ ਅਤੇ ਪ੍ਰੋ. ਗੁਰਲਾਲ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×